Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ ਭਗਵੰਤ ਮਾਨ ਰੋਜਾਨਾ ਕਰ ਰਹੇ ਇਤਿਹਾਸਕ ਫੈਸਲੇ: ਵਿਧਾਇਕ ਰਾਏ

February 08, 2024 11:54 AM
SehajTimes

ਫਤਿਹਗੜ੍ਹ ਸਾਹਿਬ : ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ ਜੋ ਕਿ 70 ਸਾਲ ਵਿੱਚ ਕਿਸੇ ਸਿਆਸੀ ਪਾਰਟੀ ਨੇ ਨਹੀਂ ਕੀਤੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨਾਂ ਨੂੰ ਸਰਕਾਰੀ ਦਫਤਰਾਂ ਦੇ ਜਿਹੜੇ ਨਹੀਂ ਮਾਰਨੇ ਪੈਣਗੇ ਸਗੋਂ ਸਰਕਾਰੀ ਦਫਤਰ ਉਹਨਾਂ ਤੱਕ ਪਹੁੰਚਣਗੇ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਐਨਓਸੀ ਵਾਪਸ ਲੈਣ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨਓਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹਈਆ ਕਰਵਾਈਆਂ ਜਾਣਗੀਆਂ। ਵਿਧਾਇਕ ਰਾਏ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ