Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰੀ ਮਹਿੰਦਰਾ ਕਾਲਜ ਵੱਲੋਂ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

February 08, 2024 12:55 PM
SehajTimes

ਪਟਿਆਲਾ : ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਕੈਂਪਸ ਨੂੰ ਪੋਲੀਥੀਨ ਅਤੇ ਪਲਾਸਟਿਕ ਮੁਕਤ ਕਰਨ ਲਈ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ ਪ੍ਰੋ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੂੜੇ ਨੂੰ ਵੱਖ-ਵੱਖ ਕਰਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਅਤੇ ਕਾਲਜ ਕੈਂਪਸ ਨੂੰ ਪਲਾਸਟਿਕ ਅਤੇ ਪੋਲੀਥੀਨ ਮੁਕਤ ਰੱਖਣ ਲਈ ਸ਼ਲਾਘਾ ਕੀਤੀ। ਉਹਨਾਂ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਦੀ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਨਗਰ ਨਿਗਮ ਪਟਿਆਲਾ ਦੇ ਆਈ.ਸੀ ਐਕਸਪਰਟ ਅਮਨਦੀਪ ਸੇਖੋਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮਕਸਦ ਸ਼ਹਿਰ ਨੂੰ ਪਲਾਸਟਿਕ ਦੇ ਕੂੜੇ ਤੋਂ ਮੁਕਤ ਕਰਨਾ ਹੈ। ਉਹਨਾਂ ਨੇ ਕਾਲਜ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਯੋਗਦਾਨ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਜੇਕਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਜ਼ਾਨਾ ਜ਼ਿੰਦਗੀ ਵਿੱਚ ਨਾ ਕੀਤੀ ਜਾਵੇ ਤਾਂ ਸ਼ਹਿਰ ਵਿੱਚ ਕੂੜੇ ਦੀ ਮਿਕਦਾਰ ਬਹੁਤ ਘੱਟ ਜਾਵੇਗੀ।

ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਸੈਨੇਟਰੀ ਇੰਸਪੈਕਟਰ ਰਾਜੇਸ਼ ਮੱਟੂ ਵੱਲੋਂ ਯੋਗ ਪ੍ਰਬੰਧ ਹੇਠ ਨਗਰ ਨਿਗਮ ਪਟਿਆਲਾ ਵੱਲੋਂ 21 ਨੰਬਰ ਫਾਟਕ ਦੇ ਐਮ.ਆਰ.ਐਫ ਸੈਂਟਰ ਵਿਖੇ ਭੇਜਿਆ ਗਿਆ। ਉਹਨਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਪਲਾਸਟਿਕ ਕੱਪ, ਪਲੇਟਾਂ, ਚਮਚ ਅਤੇ ਹੋਰ ਡਿਸਪੋਜ਼ੇਬਲ ਆਦਿ ਸਰਕਾਰ ਵੱਲੋਂ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋ ਕਰਨ ਤੇ ਜੁਰਮਾਨਾ ਲਗਾਇਆ ਜਾਂਦਾ ਹੈ। ਸਫ਼ਾਈ ਮੁਹਿੰਮ ਵਿੱਚ ਕਾਲਜ ਦੇ ਐਨ.ਸੀ.ਸੀ ਇੰਚਾਰਜ ਪ੍ਰੋ. ਨਵਜੋਤ ਸਿੰਘ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋ. ਸੁਨੀਤਾ ਅਰੋੜਾ, ਪ੍ਰੋ. ਸੁਵੀਰ ਸਿੰਘ, ਪ੍ਰੋ. ਕਮਲਜੀਤ ਕੌਰ, ਪ੍ਰੋ. ਸਵਰਨ ਕੌਰ, ਨਗਰ ਨਿਗਮ ਪਟਿਆਲਾ ਦੇ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਮੋਟੀਵੇਟਰ ਤੇ ਸਫ਼ਾਈ ਸੇਵਕ ਸ਼ਾਮਲ ਹੋਏ। ਇਸ ਮੁਹਿੰਮ ਵਿੱਚ ਕਾਲਜ ਦੇ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ 100 ਦੇ ਕਰੀਬ ਵਲੰਟੀਅਰਜ਼ ਨੇ ਸ਼ਾਮਲ ਹੋ ਕੇ ਇਸ ਨੂੰ ਪ੍ਰੋਗਰਾਮ ਨੂੰ ਸਫਲ ਬਣਾਇਆ ਅਤੇ ਕਾਲਜ ਨੂੰ ਪਲਾਸਟਿਕ ਫ਼ਰੀ ਰੱਖਣ ਦਾ ਸੰਕਲਪ ਲਿਆ।

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ