Wednesday, December 17, 2025

Chandigarh

ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਮੀਟਿੰਗ :ਡਾ ਬਲਜੀਤ ਕੌਰ

February 08, 2024 01:22 PM
SehajTimes
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।  ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ'ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ