Thursday, December 18, 2025

Malwa

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਕਾਬੂ :ਡੀਜੀਪੀ ਗੌਰਵ ਯਾਦਵ

February 08, 2024 02:10 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਪਾਸੋਂ ਦੋ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ । ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ  ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀਐਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ, ਅਤੇ ਉਨ੍ਹਾਂ ਨੂੰ ਅੰਮ੍ਰਿਤਸਰ  ਦੇ ਤਰਨ ਤਾਰਨ ਰੋਡ ‘ਤੇ ਸਥਿਤ ਪਿੰਡ ਸਫੀਪੁਰ ਨੇੜਲੇ  ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂਏਪੀਏ), ਇਰਾਦਾ ਕਤਲ , ਆਰਮਜ਼ ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਆਈ.ਟੀ. ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਡੀਜੀਪੀ ਨੇ ਕਿਹਾ, ‘‘ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।’’ ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ।
 
 

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ