Thursday, May 16, 2024

Chandigarh

ਪਰਵਾਸੀ ਪੰਜਾਬੀਆਂ ਨਾਲ ਮੀਟਿੰਗ :ਡਿਪਟੀ ਕਮਿਸ਼ਨਰ

February 08, 2024 02:42 PM
SehajTimes

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ। ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ 'ਤੇ ਐਨ ਆਰ ਆਈਜ਼ ਨਾਲ ਖੇਤਰੀ ਮੀਟਿੰਗਾਂ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ   ਵਿੱਚ ਵੱਖੋ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ