Tuesday, November 18, 2025

Malwa

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

February 08, 2024 03:37 PM
SehajTimes

ਪਟਿਆਲਾ : ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 10.03.2024 (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 06.03.2024 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਫੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30x25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ  ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ