Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਆਪ ਦੀ ਸਰਕਾਰ ਆਪ ਦੇ ਦੁਆਰ' ਜ਼ਿਲ੍ਹੇ 'ਚ ਲੱਗੇ 24 ਕੈਂਪ

February 08, 2024 04:02 PM
SehajTimes
ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ।
 
 
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਹ ਵੈਨਾਂ ਅੱਜ ਸਾਰੀਆਂ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਪੁਰਾ ਦੇ ਪਿੰਡ ਨਲਾਸ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ। ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ।
 
 
ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਨੇ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਦਾ ਜਾਇਜ਼ਾ ਲਿਆ ਅਤੇ ਇਸ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ 'ਤੇ ਤਸੱਲੀ ਪ੍ਰਗਟਾਈ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ