Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਵੇਂ ਰਾਹ ਖੁੱਲੇ : ਅਮਨ ਅਰੋੜਾ

February 08, 2024 04:19 PM
SehajTimes
ਚੰਡੀਗੜ੍ਹ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ। ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ 'ਤੇ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ।
 
 
ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ