Sunday, November 02, 2025

Chandigarh

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

February 08, 2024 05:28 PM
SehajTimes

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ ਨਿਯੁਕਤ ਕੀਤਾ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਫ਼ੂਡ ਪ੍ਰੋਸੈਸਿੰਗ ਯੂਨਿਟ ਦੀ ਇਮਾਰਤ ਦੇ ਨਿਰਮਾਣ ਦੀ ਸ਼ੁਰੂਆਤ :ਵਾਈਸ ਚਾਂਸਲਰ

ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ,ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਅਤੇ ਅਹਬਾਬ ਸਿੰਘ ਗਰੇਵਾਲ ਨੈਸ਼ਨਲ ਸਪੋਕਸਪਰਸਨ ਦੀ ਹਾਜ਼ਰੀ ਵਿੱਚ ਕਲ੍ਹ ਆਪਣਾ ਕਾਰਜਭਾਰ ਸੰਭਾਲਿਆ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਸਕੂਲਾਂ ਦੇ ਮਿਡ-ਡੇ-ਮੀਲ ‘ਚ ਮਿਲੇਗਾ ਲਾਭ

ਇਸ ਮੌਕੇ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਹਨਾਂ ਨੂੰ ਡਾਇਰੈਕਟਰ ਗਮਾਡਾ ਦੀ ਜ਼ਿੰਮੇਵਾਰੀ ਦਿੱਤੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਸਰਕਾਰ ਅਲਰਟ ;ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ

ਉਹਨਾਂ ਵੱਲੋਂ ਦਿੱਤੀ  ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਆਪਣੇ ਰਿਸ਼ਤੇਦਾਰ ਜਾਂ ਚਹੇਤਿਆਂ ਨੂੰ ਹੀ ਵੱਡੀ ਜ਼ਿੰਮੇਵਾਰੀਆਂ ਦਿੰਦੀਆਂ ਸਨ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਮ ਵਰਕਰਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 'ਆਪ ਦੀ ਸਰਕਾਰ ਆਪ ਦੇ ਦੁਆਰ' ਜ਼ਿਲ੍ਹੇ 'ਚ ਲੱਗੇ 24 ਕੈਂਪ

ਇਸ ਮੌਕੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਸੁਰੇਸ਼ ਗੋਇਲ ਚੇਅਰਮੈਨ ਕੋਆਪਰੇਟਿਵ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਲਾਡੀ ਢੋਂਸ ਵਿਧਾਇਕ, ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਕਮੇਟੀ ਮੋਹਾਲੀ, ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ, ਐਡਵੋਕੇਟ ਜਸਮਨ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਧਰੋੜ, ਮਾਸਟਰ ਹਰੀ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ