Sunday, November 02, 2025

Malwa

ਪਿੰਡ ਤੱਖਰ ਕਲਾਂ ਵਿਖੇ ਲੱਗੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ ਕੈਂਪ : ਵਿਧਾਇਕ ਮਾਲੇਰਕੋਟਲਾ

February 08, 2024 06:36 PM
ਅਸ਼ਵਨੀ ਸੋਢੀ

ਮਾਲੇਰੋਕਟਲਾ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਦੀ ਦੇਖ ਰੇਖ ਵਿੱਚ ਅੱਜ ਸਬ ਡਵੀਜ਼ਨ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ,ਮਹਿਦੇਵੀ, ਤੱਖਰਕਲਾਂ ਅਤੇ ਰੁੜਕਾ ਦੇ ਸ਼ਹਿਰੀ ਖੇਤਰ ਮਾਲੇਰਕੋਟਲਾ ਈਦਗਾਹ ਰੋਡ' ਤੇ ਅਤੇ ਪੱਕਾ ਦਰਵਾਜਾ ਪਾਣੀ ਦੀ ਟੈਂਕੀ ਨੇੜੇ ਲਗਾਏ ਗਏ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ। ਅੱਜ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਤੱਖਰ ਕਲਾਂ ਵਿਖੇ ਲਗਾਏ ਕੈਂਪ ਦਾ ਜਾਇਜਾ ਲਿਆ ਅਤੇ ਇਲਾਕਾ ਨਿਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਫ਼ੂਡ ਪ੍ਰੋਸੈਸਿੰਗ ਯੂਨਿਟ ਦੀ ਇਮਾਰਤ ਦੇ ਨਿਰਮਾਣ ਦੀ ਸ਼ੁਰੂਆਤ :ਵਾਈਸ ਚਾਂਸਲਰ

ਡਾ ਜਮੀਲ ਉਰ ਰਹਿਮਾਨ ਨੇ ਜਾਇਜਾ ਲੈਣ ਉਪਰੰਤ ਲੋਕਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਲੈ ਰਹੀ ਹੈ, ਪਿਛਲੀਆਂ ਰਾਜਨੀਤਿਕ ਪਾਰਟੀਆਂ ਦੇ ਮੁੱਖ ਮੰਤਰੀ ਨੇ ਕਦੇ ਵੀ ਲੋਕ ਭਲਾਈ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅਸਲ ਮਾਇਨੇ ਵਿੱਚ ਮੌਜੂਦਾ ਪੰਜਾਬ ਸਰਕਾਰ ਅਵਾਮ ਦੀ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕਰ ਰਹੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਸਕੂਲਾਂ ਦੇ ਮਿਡ-ਡੇ-ਮੀਲ ‘ਚ ਮਿਲੇਗਾ ਲਾਭ

‘ਆਪ ਦੀ ਸਰਕਾਰ ਆਪ ਦੇ ਦੁਆਰ ’ਤਹਿਤ ਕੈਂਪ ਲਗਾਉਣ ਦੀ ਕੀਤੀ ਸ਼ੁਰੂਆਤ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ । ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਐਨਓਸੀ ਵਾਪਸ ਲੈਣ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 45 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਸਬੰਧਤ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹਈਆ ਕਰਵਾਈਆਂ ਜਾਣਗੀਆਂ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਸਰਕਾਰ ਅਲਰਟ ;ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ

ਐਸ.ਡੀ.ਐਮ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਕਿਹਾ ਕਿ ਯੋਗ ਲੋੜਵੰਦਾ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ ਪਿੰਡ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 'ਆਪ ਦੀ ਸਰਕਾਰ ਆਪ ਦੇ ਦੁਆਰ' ਜ਼ਿਲ੍ਹੇ 'ਚ ਲੱਗੇ 24 ਕੈਂਪ

ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ।ਉਨ੍ਹਾਂ ਦੱਸਿਆ ਕਿ 09 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਕੇਲੋਂ ,ਬੁੱਕਣਵਾਲ ਵਿਖੇ ਸਵੇਰੇ 09-00 ਤੋਂ 01-00 ਵਜੇ ਤੱਕ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਜਾਫਰਾਬਾਦ ਅਤੇ ਮਹਿਬੂਬਪੁਰਾ ਵਿਖੇ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ