Monday, November 03, 2025

Chandigarh

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

April 24, 2021 03:36 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ।
ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ ਵਾਲੇ ਅਤੇ ਪਰਉਪਕਾਰੀ ਸ਼ਖਸੀਅਤ ਸਨ। 
ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਸਮਾਜ ਸੇਵਾ ਵਿਚ ਸੰਤ ਬਾਬਾ ਦਿਲਾਵਰ ਸਿੰਘ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਬਾਬਾ ਜੀ ਨੇ ਮੋਹਰੀ ਭੂਮਿਕਾ ਨਿਭਾਈ। ਉਹ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਖਿਆਲਾ, ਜਲੰਧਰ) ਦੇ ਚਾਂਸਲਰ ਸਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਯੂਨੀਵਰਸਿਟੀ ਦਾ ਦੋਆਬਾ ਖੇਤਰ ਦੇ ਪੇਂਡੂ ਇਲਾਕਿਆਂ ਵਿਚ ਮਿਆਰੀ ਉਚੇਰੀ ਸਿੱਖਿਆ ਦੇ ਪਾਸਾਰ ਕਰਨ ਵਿਚ ਵੀ ਮਿਸਾਲੀ ਯੋਗਦਾਨ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸੰਤ ਬਾਬਾ ਦਿਲਾਵਰ ਸਿੰਘ ਦੀ ਨਿਸ਼ਕਾਮ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਦੁਖੀ ਪਰਿਵਾਰ ਦੇ ਮੈਂਬਰਾਂ, ਸ਼ਰਧਾਲੂਆਂ ਅਤੇ ਕੈਨੇਡਾ ਵਾਸੀ ਜਤਿੰਦਰ ਮਿਨਹਾਂਸ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਆਕਸੀਜਨ ਦੀ ਕਿੱਲਤ ਦਾ ਮਾਮਲਾ : ਆਕਸੀਜਨ ਦੀ ਸਪਲਾਈ ਰੋਕਣ ਵਾਲੇ ਫ਼ਾਹੇ ਟੰਗ ਦਿੱਤੇ ਜਾਣਗੇ : ਦਿੱਲੀ ਹਾਈਕੋਰਟ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਸ਼ਵ ਕਿਤਾਬ ਦਿਵਸ: ਤ੍ਰਿਪਤ ਬਾਜਵਾ ਵੱਲੋਂ ਕਿਤਾਬ ਦੀ ਘੁੰਢ ਚੁੱਕਾਈ

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ