Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

February 09, 2024 11:52 AM
SehajTimes
ਮੋਹਾਲੀ : ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ  ਨੇ ਦੱਸਿਆ ਕਿ ਇਸ ਲੜੀ ਤਹਿਤ ਸਹਿਬਜਾਦਾ ਅਜੀਤ ਸਿੰਘ ਨਗਰ, ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਰੋਪੜ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦਾ ਦੌਰਾ ਕਰਕੇ ਵੱਖ ਵੱਖ ਤਕਨੀਕੀ ਸਿੱਖਿਆ ਕੋਰਸਾਂ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।
 
 
ਕਾਲਜ ਦੇ ਮੀਡੀਆ ਇੰਚਾਰਜ ਅਤੇ  ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਹਾਈ ਸਕੂਲ ਮਲਕਪੁਰ (ਰੋਪੜ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ, ਦੇ  12ਵੀ 10ਵੀ ਅਤੇ ਨੌਂਵੀ ਜਮਾਤ ਦੈ ਵਿਦਿਆਰਥੀਆਂ ਨੇ ਕਾਲਜ ਵਿੱਚ ਇੱਕ ਇੱਕ ਦਿਨ ਦਾ ਟੂਰ ਲਗਾਕੇ ਵੱਖ ਵੱਖ ਕੋਰਸਾਂ ਦੀ ਯੋਗਤਾ, ਵਜੀਫਾ ਸਕੀਮਾਂ ਅਤੇ ਉਦਯੋਗਿਕ ਇਕਾਈਆਂ ਦੀ ਮੰਗ ਅਨੁਸਾਰ ਨੌਕਰੀ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਹਨਾਂ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਰਾਜੀਵ ਦੀ ਅਗਵਾਈ ਵਿਚ ਵੱਖ ਟੀਮਾਂ ਮੈਡਮ  ਪ੍ਰਵੀਨ ਮੁੱਖੀ ਵਿਭਾਗ , ਜਸਦੀਪ ਕੌਰ ਮੁੱਖੀ ਵਿਭਾਗ, ਹਰਪ੍ਰੀਤ ਕੌਰ ਮੁੱਖੀ  ਮੈਡੀਕਲ ਲੈਬ ਤਕਨਾਲੋਜੀ, ਮੈਡਮ ਅੰਸ਼ੂ ਮੁੱਖੀ ਵਿਭਾਗ ਇਲੈਕਟ੍ਰੀਕਲ ਅਤੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਵੱਲੌਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ
 
 
 ਆਈਲਟਸ ਨੂੰ ਛੱਡ ਪੰਜਾਬ ਦੇ ਤਕਨੀਕੀ ਕਾਲਜਾਂ ਰਾਂਹੀ ਉੱਚ ਸਿੱਖਿਆ ਪ੍ਰਾਪਤ ਕਰ  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਿਕਸਤ ਅਤੇ ਉੰਨਤ ਪੰਜਾਬ ਦੇ ਸੁਪਨੇ ਨੂੰ ਵਿਦਿਆਰਥੀ ਪੂਰਾ ਕਰ ਸਕਣ। ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ 60 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਮੁੱਖ ਮੰਤਰੀ ਵਜੀਫਾ ਯੋਜਨਾ ਰਾਹੀਂ  10ਵੀ ਜਾਂ 10+2 ਜਮਾਤ ਵਿਚ ਪ੍ਰਾਪਤ ਅੰਕਾਂ ਦੇ ਅਧਾਰ ਉਪਰ 70ਪ੍ਰਤੀਸ਼ਤ ਤੋਂ  100 ਪ੍ਰਤੀਸ਼ਤ ਤੱਕ ਟਿਊਸ਼ਨ ਫੀਸ ਮੁਆਫੀ ਰਾਹੀਂ ਤਕਨੀਕੀ ਸਿੱਖਿਆ ਹਾਸਲ ਕਰ ਸਕਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਅਧਿਆਪਕਾ ਨਵਰੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹਰਕੀਰਤ ਕੌਰ, ਗੁਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਅਤੇ ਜਗਰੂਪ ਸਿੰਘ ਸਰਕਾਰੀ ਸਕੂਲ ਮਲਕਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀ ਬਹੁਤ ਉਤਸ਼ਾਹਿਤ ਹਨ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ