Tuesday, June 17, 2025

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

February 09, 2024 12:00 PM
SehajTimes
ਡੇਰਾਬਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਬਾਕਰਪੁਰ, ਮੀਆਂਪੁਰ ਅਤੇ ਸੀਹਪੁਰ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਗਈਆਂ ਤੇ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ। ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ ਵਾਪਸ ਲੈਣ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਐਸ.ਡੀ.ਐਮ. ਹਿਮਾਸ਼ੂ ਗੁਪਤਾ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ