Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਦੁਆਰਾ ਵੱਡੀ ਗਿਣਤੀ ’ਚ ਲੋਕਾਂ ਨੇ ਲਿਆ ਲਾਭ: ਦੀਪਾਂਕਰ ਗਰਗ

February 09, 2024 12:18 PM
SehajTimes
ਮੋਹਾਲੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੋਹਾਲੀ, ਸ਼੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਸ਼੍ਰੀ ਗਰਗ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ