Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਹੋਵੇਗਾ ਵੱਡਾ ਸੁਧਾਰ : ਬਲਕਾਰ ਸਿੰਘ

February 09, 2024 12:40 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।
 
 
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ