Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

April 24, 2021 04:46 PM
SehajTimes

ਚੰਡੀਗੜ੍ਹ, : ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲੀਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।      

          ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਗੈਰ-ਕਾਨੂੰਨੀ ਖਣਨ ਦੀ ਸਥਿਤੀ ਬਾਰੇ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਇਹ ਸਖ਼ਤੀ ਨਾਲ ਯਕੀਨੀ ਬਣਾਏਗਾ ਕਿ ਕਿਸੇ ਵੀ ਅਧਿਕਾਰਤ ਠੇਕੇਦਾਰ ਵੱਲੋਂ ਦਰਿਆਵਾਂ ਦੇ ਬੈੱਡ ਜਾਂ ਹੋਰ ਇਲਾਕਿਆਂ ਵਿਚ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਮਾਈਨਿੰਗ ਨਾ ਕੀਤੀ ਜਾਵੇ।

          ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਚਾਹੇ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਹੋਵੇ, ਗੈਰ-ਕਾਨੂੰਨੀ ਖਣਨ ਕਾਰਜਾਂ ਵਿਚ ਸ਼ਾਮਲ ਪਾਇਆ ਗਿਆ ਤਾਂ ਇਸ ਨਾਲ ਕਰੜੇ ਹੱਥੀਂ ਨਿਪਟਿਆ ਜਾਣਾ ਚਾਹੀਦਾ ਹੈ।

          ਡੀ.ਜੀ.ਪੀ. ਅਤੇ ਨਵ-ਗਠਿਤ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਨੂੰ ਰਾਤ ਦੇ ਸਮੇਂ ਕਿਸੇ ਵੀ ਖਣਨ ਸਰਗਰਮੀ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੰਦੇ ਹੋਏ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਹਾਲਾਂਕਿ, ਇਸ ਦੇ ਨਾਲ ਹੀ ਸੂਬੇ ਵਿਚ ਵੱਡੇ ਪੱਧਰ ਉਤੇ ਚੱਲ ਰਹੀਆਂ ਉਸਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਰਾਤ ਦੇ ਸਮੇਂ ਦੌਰਾਨ ਰੇਤਾ ਅਤੇ ਬੱਜਰੀ ਦੀ ਨਿਰਵਿਘਨ ਆਵਾਜਾਈ ਵਿਚ ਕੋਈ ਅੜਿੱਕਾ ਨਹੀਂ ਪਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਵਿਭਾਗ ਨੂੰ ਰੇਤਾ-ਬੱਜਰੀ ਵੀ ਵਾਜਬ ਕੀਮਤਾਂ ਉਤੇ ਮਿਲਣਾ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਮਾਈਨਿੰਗ ਨੂੰ ਰੇਤਾ-ਬੱਜਰੀ ਦੀਆਂ ਕੀਮਤਾਂ ਹੇਠਾਂ ਲਿਆਉਣ ਲਈ ਅਧਿਕਾਰਤ ਠੇਕੇਦਾਰਾਂ ਨਾਲ ਤਾਲਮੇਲ ਕਰਨ ਲਈ ਆਖਿਆ।

          ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਾਈਨਿੰਗ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਨਾਲ ਰੇਤਾ ਦੇ ਗੈਰ-ਕਾਨੂੰਨੀ ਖਣਨ ਦੀਆਂ ਗਤੀਵਿਧੀਆਂ ਨੂੰ ਰੋਕਣ ਵਿਚ ਜ਼ਮੀਨੀ ਪੱਧਰ ਉਤੇ ਸਾਕਾਰਤਮਕ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਵਿਚ ਰੇਤਾ ਦੇ ਖਣਨ ਦੇ ਕਾਰਜ ਸੁਚਾਰੂ ਢੰਗ ਨਾਲ ਚਲਾਏ ਜਾਣਗੇ ਅਤੇ ਰੇਤਾ ਦੀ ਨਿਰਵਿਘਨ ਆਵਾਜਾਈ ਵੀ ਯਕੀਨੀ ਬਣਾਈ ਜਾਵੇਗੀ।

          ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲੀਸ ਕਮਿਸ਼ਨਰਾਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨੂੰ ਹੁਕਮ ਦਿੱਤੇ ਕਿ ਗੈਰ-ਕਾਨੂੰਨੀ ਖਣਨ ਵਿਚ ਸ਼ਾਮਲ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਹੁਣ ਰਾਤ ਸਮੇਂ ਰੇਤਾ ਦੀ ਮਾਈਨਿੰਗ ਰੋਕਣ ਲਈ ਹੋਰ ਫੋਰਸ ਤਾਇਨਾਤ ਕੀਤੀ ਜਾਵੇਗੀ।

          ਏ.ਡੀ.ਜੀ.ਪੀ.-ਕਮ-ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਡਾਇਰੈਕਟਰ ਆਰ.ਐਨ. ਢੋਕੇ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਡਾਇਰੈਕਟੋਰੇਟ ਦੇ ਗਠਨ ਤੋਂ ਲੈ ਕੇ ਹੁਣ ਤੱਕ ਗੈਰ-ਕਾਨੂੰਨੀ ਰੇਤ ਮਾਈਨਿੰਗ ਦੀਆਂ ਗਤੀਵਿਧੀਆਂ ਵਿਚ ਸ਼ਾਮਲ 93 ਵਿਅਕਤੀਆਂ ਖਿਲਾਫ਼ 70 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 70 ਵਾਹਨ ਜਬਤ ਕੀਤੇ ਗਏ ਹਨ। ਗੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਫੋਟੋਗ੍ਰਾਫੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਸ ਹੱਦ ਤੱਕ ਖੁਦਾਈ ਕੀਤੀ ਗਈ ਅਤੇ ਇਸ ਤੋਂ ਇਲਾਵਾ ਪੰਜਾਬ ਦੀਆਂ ਅੰਤਰ-ਰਾਜੀ ਸਰਹੱਦਾਂ ਉਤੇ ਖਣਿਜਾਂ ਦੀ ਗੈਰ-ਅਧਿਕਾਰਤ ਆਵਾਜਾਈ ਨੂੰ ਬਹੁਤ ਹੱਦ ਤੱਕ ਰੋਕਿਆ ਜਾ ਚੁੱਕਾ ਹੈ।

          ਜਿਕਰਯੋਗ ਹੈ ਕਿ ਜਲ ਸਰੋਤ ਵਿਭਾਗ ਦੇ ਮਾਈਨਿੰਗ ਅਤੇ ਜੀਓਲੌਜੀ ਵਿੰਗ ਵਿਚ ਈ.ਡੀ. ਦਾ ਗਠਨ ਕੀਤਾ ਗਿਆ ਤਾਂ ਕਿ ਗੈਰ-ਕਾਨੂੰਨੀ ਖਣਨ ਵਿਰੁੱਧ ਬਣੇ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਸਕੇ ਜਿਸ ਨਾਲ ਸੂਬੇ ਦਾ ਮਾਲੀਆ ਵਧਾਉਣ ਵਿਚ ਵੀ ਮਦਦ ਮਿਲੇਗੀ।

          ਜਲ ਸਰੋਤ ਵਿਭਾਗ ਦੇ ਮਾਈਨਿੰਗ ਵਿੰਗ ਨਾਲ ਨੇੜਿਓਂ ਕੰਮ ਕਰ ਰਹੀ ਈ.ਡੀ. ਨੂੰ ਰੇਤਾ-ਬੱਜਰੀ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਨੂੰ ਮਾਈਨਿੰਗ ਨੀਤੀ ਵਿਚ ਵਿਕਰੀ ਲਈ ਤੈਅ ਕੀਮਤਾਂ ਤੋਂ ਵੱਧ ਕੀਮਤਾਂ ਨਾ ਵਸੂਲਣ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਈ.ਡੀ.ਨੇ ਡਾਇਰੈਕਟਰ ਮਾਈਨਿੰਗ, ਮਾਈਨਿੰਗ ਦਾ ਕੰਮ ਦੇਖ ਰਹੇ ਚੀਫ ਇੰਜਨੀਅਰਾਂ ਅਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠਲੀਆਂ ਜਿਲ੍ਹਾ ਪੱਧਰੀ ਗੈਰ-ਕਾਨੂੰਨੀ ਮਾਈਨਿੰਗ ਇਨਫੋਰਸਮੈਂਟ ਕਮੇਟੀਆਂ  ਨਾਲ ਤਾਲਮੇਲ ਨਾਲ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਰਣਨੀਤੀ ਅਤੇ ਢੰਗ-ਤਰੀਕੇ ਵਿਕਸਤ ਕੀਤੇ ਹਨ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਕਸੀਜਨ ਦੀ ਕਿੱਲਤ ਦਾ ਮਾਮਲਾ : ਆਕਸੀਜਨ ਦੀ ਸਪਲਾਈ ਰੋਕਣ ਵਾਲੇ ਫ਼ਾਹੇ ਟੰਗ ਦਿੱਤੇ ਜਾਣਗੇ : ਦਿੱਲੀ ਹਾਈਕੋਰਟ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ