Friday, May 03, 2024

Malwa

ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਹੋਵੇਗਾ 19 ਫਰਵਰੀ ਤੋਂ

February 09, 2024 01:17 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 19 ਫਰਵਰੀ ਤੋਂ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਛੇਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਲਈ 12 ਫਰਵਰੀ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਚਤਾਮਲੀ ਦੇ ਦਫ਼ਤਰ ਵਿਖੇ ਕਾਂਊਸਲਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸਿਖਲਾਈ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਇਸ ਸਿਖਲਾਈ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18-55 ਸਾਲ ਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣਾ ਚਾਹੀਦਾ ਹੈ। ਸਿਖਿਆਰਥੀ ਕੋਲ 05 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੀ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਇਜ ਫੋਟੋ ਲੈ ਕੇ ਦਫ਼ਤਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਤੇ ਏ.ਆਈ. ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਵੱਲੋਂ 02 ਤੋਂ 20 ਪਸ਼ੂਆਂ ਦੇ ਯੁਨਿਟ ਲਈ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਇਸ ਵਿੱਚ ਦਾਖਲਾ ਕਰਵਾਉਣ। ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰ: 96530-31054 ਅਤੇ82830-45015 ਤੇ ਸੰਪਰਕ ਕੀਤਾ ਜਾ ਸਕਦਾ ਹੈ।

         

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ