Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਦੌਰਾਨ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

February 09, 2024 01:39 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਸਲਾਣਾ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਉਪੰਰਤ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੀ 07 ਫਰਵਰੀ ਨੂੰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 17 ਕੈਂਪ ਲਗਾਏ ਗਏ ਸਨ ਜਿਨ੍ਹਾਂ ਵਿੱਚ 293 ਵਿਅਕਤੀਆਂ ਵੱਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਸੀ ਇਨ੍ਹਾਂ ਵਿੱਚੋਂ 226 ਨਾਗਰਿਕਾਂ ਨੂੰ ਮੌਕੇ ਤੇ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਬਾਕੀ ਸੇਵਾਵਾਂ ਛੇਤੀ ਹੀ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਕੈਂਪਾਂ ਵਿੱਚ 726 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਐਸ.ਡੀ.ਐਮ. ਅਮਲੋਹ ਸ. ਗੁਰਵਿੰਦਰ ਸਿੰਘ ਜੋਹਲ ਤੇ ਬੀ.ਡੀ.ਪੀ.ਓ. ਅਮਲੋਹ ਸ਼੍ਰੀ ਮੋਹਿਤ ਕਲਿਆਣ ਤੋਂ ਇਲਾਵਾ ਹੋਰ ਪਤਵੰਤੇ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ