Wednesday, September 17, 2025

Malwa

ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ

February 09, 2024 03:09 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment