Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਯੂਨੀਵਰਸਿਟੀ ਕਾਲਜ ਘਨੌਰ ਵਿਖੇ ਪਲੇਸਮੈਂਟ ਕੈਂਪ 12 ਫਰਵਰੀ ਨੂੰ

February 09, 2024 03:18 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ ਵਿਖੇ 12 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬੈਂਕ, ਹੈਲਥ ਕੇਅਰ, ਯਸ਼ੋਧਾ ਗਰੁੱਪ, ਸਕਾਈ ਇੰਟਰਨੈਸ਼ਨਲ ਵਿੱਚ ਵੈਲਨੇੱਸ ਐਡਵਾਈਜ਼ਰ, ਰਿਲੇਸ਼ਨਸ਼ਿਪ ਮੈਨੇਜਰ, ਮੈਨੇਜਮੈਂਟ ਟਰੇਨਿੰਗ, ਡਰਾਈਵਰ, ਸੈੱਲ ਕੰਸਲਟੈਂਟ, ਫ਼ੀਲਡ ਅਫ਼ਸਰ, ਟੈਲੀ ਕਾਲਰ, ਐਡਮਿਨ ਸੁਪਰਵਾਈਜ਼ਰ, ਵਰਕਸ਼ਾਪ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਜਿਸ ਵਿੱਚ ਅੱਠਵੀਂ ਪਾਸ ਤੋਂ ਲੈ ਕੇ ਪੋਸਟ ਗ੍ਰੈਜੂਏਟ ਪਾਸ ਪ੍ਰਾਰਥੀ ਤੇ ਉਮਰ ਹੱਦ 18 ਸਾਲ ਤੋਂ 35 ਸਾਲ ਹੋਵੇ, ਭਾਗ ਲੈ ਸਕਦੇ ਹਨ। ਇਸ ਕੈਂਪ ਵਿਚ ਸਵੈ ਰੋਜ਼ਗਾਰ ਸਬੰਧੀ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀ ਵੀ ਭਾਗ ਲੈਣਗੇ। ਸਵੈ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਇਸ ਕੈਂਪ ਵਿਚ ਸ਼ਾਮਲ ਹੋਕੇ ਸਵੈ ਰੋਜ਼ਗਾਰ ਅਤੇ ਸਰਕਾਰੀ ਸਕੀਮਾਂ ਦੇ ਲੋਨ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਕੈਂਪ ਵਿਚ ਪ੍ਰਾਰਥੀ ਆਪਣੇ ਹੁਨਰ ਜਾਂ ਕੋਸ਼ਲ ਵਿਚ ਵਾਧਾ ਕਰਨ ਲਈ ਸਕਿੱਲ ਦੇ ਕੋਰਸਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸੁਵਿਧਾ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀ ਵੀ ਇਸ ਕੈਂਪ ਵਿਚ ਭਾਗ ਲੈਣਗੇ। ਡਿਪਟੀ ਡਾਇਰੈਕਟਰ ਨੇ ਨੌਕਰੀ ਦੇ ਇੱਛੁਕ ਉਮੀਦਵਾਰਾਂ ਨੂੰ ਕੈਂਪ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫ਼ੋਟੋ ਕਾਪੀਆਂ, ਆਈ.ਡੀ. ਪਰੂਫ਼ ਅਤੇ ਰਜ਼ਿਊਮ ਨਾਲ ਲੈ ਕੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹੋ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ