Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ

February 09, 2024 03:36 PM
SehajTimes

ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਦੀ ਨਿਗਰਾਨੀ ਹੇਠ ਸੜਕ ਤੋਂ ਪਲਾਸਟਿਕ ਜਿਵੇਂ ਕਿ ਲਿਫਾਫੇ, ਚਿਪਸ ਪੈਕਟ, ਰੈਪਰ, ਪਲਾਸਟਿਕ ਪੈਕਿੰਗ ਅਤੇ ਹੋਰ ਪਲਾਸਟਿਕ ਨੂੰ ਇਕੱਠਾ ਕਰਕੇ ਫੋਕਲ ਪੁਆਇੰਟ ਐਮ.ਆਰ.ਐਫ ਸੈਂਟਰ ਭੇਜਿਆ ਗਿਆ ਜਿਸ ਦੀ ਦੀ ਮਿਕਦਾਰ ਲਗਭਗ 22 ਕਿਲੋ ਸੀ। ਇਸ ਮੌਕੇ ਜਗਤਾਰ ਸਿੰਘ ਨੇ ਦੱਸਿਆ ਪਲਾਸਟਿਕ ਕੂੜਾ ਜਿੱਥੇ ਸ਼ਹਿਰ ਦੀ ਦਿੱਖ ਖਰਾਬ ਕਰਦਾ ਹੈ, ਉੱਥੇ ਹੀ ਵਾਤਾਵਰਣ ਉੱਤੇ ਬਹੁਤ ਮਾੜਾ ਪ੍ਰਭਾਵ ਪਾਉਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਬੈਨ ਕਰਨ ਲਈ ਨਗਰ ਨਿਗਮ ਪਟਿਆਲਾ ਵੱਲੋਂ ਇਸ ਤਰ੍ਹਾਂ ਦੇ ਪਲਾਸਟਿਕ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ।

ਮਨਦੀਪ ਸਿੰਘ, ਕਮਿਊਨਿਟੀ ਫੈਸੀਲੀਟੇਟਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਅੱਜ ਨਗਰ ਨਿਗਮ ਵੱਲੋਂ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਇਸ ਸੰਬੰਧੀ ਜਾਗਰੂਕਤਾ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ। ਆਤਮਾ ਰਾਮ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵੀ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦਿਆਂ ਬੱਚਿਆਂ ਨਾਲ ਮਿਲ ਕੇ ਆਪਣੇ ਕੈਂਪਸ ਨੂੰ ਪਲਾਸਟਿਕ ਮੁਕਤ ਕੀਤਾ ਗਿਆ। ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ ਨੇ ਦੱਸਿਆ ਕਿ ਹਰੇਕ ਸਕੂਲ ਅਤੇ ਕਾਲਜ ਆਪਣੇ ਪੱਧਰ ਤੇ ਪਲਾਸਟਿਕ ਕੂੜੇ ਤੋਂ ਪਟਿਆਲਾ ਸ਼ਹਿਰ ਮੁਕਤ ਕਰਨ ਲਈ ਸਹਿਯੋਗ ਕਰ ਸਕਦਾ ਹੈ ਆਪਣੇ ਅਦਾਰੇ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਕਰ ਸਕਦਾ ਹੈ । ਅਮਨਦੀਪ ਸੇਖੋਂ, ਆ.ਈ.ਸੀ ਐਕਸਪਰਟ ਨੇ  ਸ਼ਹਿਰ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਦੱਸਿਆ ਕਿ ਜੇਕਰ ਸ਼ਹਿਰ ਦਾ ਹਰ ਨਾਗਰਿਕ ਜੇਕਰ ਪਲਾਸਟਿਕ ਲਿਫ਼ਾਫ਼ੇ ਅਤੇ ਡਿਸਪੋਜ਼ੇਬਲ ਲੈਣ ਤੋਂ ਨਾਂਹ ਕਰ ਦੇਵੇ ਤਾਂ ਸ਼ਹਿਰ ਉੱਤੇ ਪੈਣ ਵਾਲਾ ਕੂੜੇ ਦਾ ਭਾਰ ਬਹੁਤ ਘੱਟ ਜਾਵੇਗਾ।

 

Have something to say? Post your comment

 

More in Malwa

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ