Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਾਖਾ ਦੀਆਂ ਦੋਹੇਂ ਇਮਾਰਤਾਂ ਵਿੱਚ ਨੈੱਟਵਰਕਿੰਗ ਦਾ ਕਾਰਜ ਮੁਕੰਮਲ

February 09, 2024 03:54 PM
SehajTimes
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕੰਪਿਊਟਰੀਕਰਣ ਦੀ ਦਿਸ਼ਾ ਵਿੱਚ ਇੱਕ ਹੋਰ ਪੜਾਅ ਪਾਰ ਕਰ ਲਿਆ ਹੈ। ਪ੍ਰੀਖਿਆ ਸ਼ਾਖਾ ਦੀਆਂ ਦੋਵੇਂ ਇਮਾਰਤਾਂ ਵਿੱਚ ਨੈੱਟਵਰਕਿੰਗ ਦਾ ਕਾਰਜ ਮੁਕੰਮਲ ਹੋ ਗਿਆ ਗਿਆ ਹੈ। ਬੀਤੀ ਸ਼ਾਮ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਦੀ ਅਗਵਾਈ ਵਿੱਚ ਪ੍ਰੀਖਿਆ ਸ਼ਾਖਾ ਦੀ ਟੀਮ ਵੱਲੋਂ ਸਿੰਡੀਕੇਟ ਰੂਮ ਵਿੱਚ ਉਪ-ਕੁਲਪਤੀ ਪ੍ਰੋ. ਅਰਵਿੰਦ ਨੂੰ ਇਸ ਸੰਬੰਧੀ ਇੱਕ ਡੈਮੋ ਦਿੱਤਾ ਗਿਆ। ਪ੍ਰੋ. ਅਰਵਿੰਦ ਨੇ ਪ੍ਰੀਖਿਆ ਸ਼ਾਖਾ ਦੀ ਸਮੁੱਚੀ ਟੀਮ ਅਤੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਦਿਨ-ਬ-ਦਿਨ ਇਸ ਕੰਮ ਵਿੱਚ ਬਿਹਤਰੀ ਆ ਰਹੀ ਹੈ ਜਿਸ ਨਾਲ਼ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਪ੍ਰੀਖਿਆ ਪ੍ਰਣਾਲ਼ੀ ਨੂੰ ਵਿਦਿਆਰਥੀ ਕੇਂਦਰਿਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰਦੀ ਰਹੇਗੀ। ਨਾਲ਼ ਹੀ ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਕੰਪਿਊਟਰੀਕਰਣ ਨਾਲ਼ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖਤਰਾ ਨਹੀਂ ਪੈਦਾ ਹੋਵੇਗਾ। ਉਨ੍ਹਾਂ ਸਮੁੱਚੇ ਕਰਮਚਾਰੀਆਂ ਨੂੰ ਕੰਪਿਊਟਰ ਸਿਖਲਾਈ ਦਿਵਾਉਣ ਬਾਰੇ ਵੀ ਹਦਾਇਤ ਦਿੱਤੀ। ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਨੈੱਟਵਰਕਿੰਗ ਦਾ ਇਹ ਸਾਰਾ ਕਾਰਜ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵੱਲੋਂ ਖ਼ੁਦ ਹੀ ਕੀਤਾ ਗਿਆ ਹੈ। ਸਿਰਫ਼ ਨੈੱਟਵਰਕਿੰਗ ਨਾਲ਼ ਸੰਬੰਧਤ ਸਮਾਨ ਹੀ ਬਜ਼ਾਰ ਤੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਪ੍ਰਵਾਨਗੀ ਨਾਲ਼ ਇਸ ਮਕਸਦ ਲਈ ਲੋੜੀਂਦੇ ਕੰਪਿਊਟਰ, ਯੂ. ਪੀ. ਐੱਸ. ਅਤੇ ਪ੍ਰਿੰਟਰ  ਮੁਹੱਈਆ ਕਰਵਾ ਦਿੱਤੇ ਗਏ ਸਨ ਜੋ ਕਿ ਪ੍ਰੀਖਿਆ ਸ਼ਾਖਾ ਦੇ ਸਾਰੇ ਸੈੱਟਾਂ ਉੱਤੇ ਸਥਾਪਿਤ ਕਰਵਾ ਦਿੱਤੇ ਗਏ ਹਨ। ਪ੍ਰੀਖਿਆ ਸ਼ਾਖਾ ਦੀ ਆਨਲਾਈਨ ਪੋਰਟਲ ਟੀਮ, ਜਿਸ ਵਿੱਚ ਸ੍ਰ. ਦਲਬੀਰ ਸਿੰਘ, ਸ੍ਰ. ਸੁਖਵਿੰਦਰ ਸਿੰਘ, ਸ੍ਰ. ਨਰਿੰਦਰ ਸਿੰਘ ਗਾਂਧੀ ਸ਼ਾਮਿਲ ਹਨ, ਨੇ ਸਾਰੇ ਸੈੱਟਾਂ ਦੇ ਕੰਮ ਨੂੰ ਬਰੀਕੀ ਨਾਲ਼ ਸਮਝ ਕੇ ਵੈੱਬਸਾਈਟ ਦੇ ਰੂਪ ਵਿੱਚ ਉਨ੍ਹਾਂ ਨੂੰ ਸਹੂਲੀਅਤ ਮੁਹੱਈਆ ਕਰਵਾਈ ਜਿਸ ਕਾਰਨ ਸੈੱਟ ਉੱਤੇ ਮੌਜੂਦ ਕਰਮਚਾਰੀ ਕਾਫ਼ੀ ਕੰਮ ਆਪਣੇ ਸੈੱਟ ਉੱਤੇ ਬੈਠ ਕੇ ਬਿਨਾ ਕਿਸੇ ਹੋਰ ਉੱਤੇ ਨਿਰਭਰਤਾ ਤੋਂ ਜਲਦ ਨਿਪਟਾ ਸਕਦੇ ਹਨ। ਅਜਿਹਾ ਹੋਣ ਨਾਲ਼ ਬਹੁਤ ਸਾਰੇ ਕੰਮ ਜੋ ਪਹਿਲਾਂ ਪ੍ਰਿੰਟ ਕੱਢ ਕੇ ਕੀਤੇ ਜਾਂਦੇ ਸਨ, ਉਹ ਹੁਣ ਸਿੱਧੇ ਵੈੱਬਸਾਈਟ ਉੱਤੇ ਹੀ ਕਰ ਦਿੱਤੇ ਜਾਣਗੇ। ਇਸ ਨਾਲ਼ ਸਮਾਂ ਬਚੇਗਾ ਅਤੇ ਕੰਮ ਜਲਦੀ ਹੋਣ ਨਾਲ਼ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਸਹਾਇਕ ਰਜਿਸਟਰਾਰ ਜਸਵੰਤ ਸਿੰਘ ਨੇ ਇਸ ਨੂੰ ਸ਼ਲਾਘਾਯੋਗ ਕਦਮ ਦਸਦਿਆਂ ਭਰੋਸਾ ਦਿਵਾਇਆ ਕਿ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਤੇਜ਼ ਅਤੇ ਬਿਹਤਰ ਕਰਨ ਲਈ ਹਰ ਤਰ੍ਹਾਂ ਦੇ ਸਹਿਯੋਗ ਸੰਬੰਧੀ ਵਚਨਬੱਧ ਹਨ। ਸਹਾਇਕ ਰਜਿਸਟਰਾਰ ਜਸਵੰਤ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ਼ ਸਾਰੇ ਸੈੱਟਾਂ ਨੂੰ ਜਲਦ ਸਾਰੀ ਸਮੱਗਰੀ ਉਪਲਬਧ ਹੋ ਜਾਇਆ ਕਰੇਗੀ ਅਤੇ ਕੰਮ ਤੇਜ਼ੀ ਨਾਲ਼ ਹੋ ਸਕੇਗਾ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ