Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਅਦਾਰਿਆਂ ਵਿਰੁੱਧ ਖੜੀ ਬਿਜਲੀ ਦੇ ਬਿਲਾਂ ਦੇ ਬਕਾਇਆ ਰਕਮ ਦੇ ਭੁਗਤਾਨ ਸਬੰਧੀ ਪਾਵਰਕਾਮ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

February 09, 2024 06:18 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਸਰਕਾਰੀ ਅਦਾਰੇ ਆਪਣੇ ਬਿਜਲੀ ਦੇ ਬਿਲਾਂ ਦੀ ਖੜੀ ਬਕਾਇਆ ਰਕਮ ਦਾ ਮੂਲ ਇੱਕੋ ਵਾਰ ਜਾ ਕਿਸਤਾਂ ਰਾਹੀਂ ਬਿਨਾਂ ਵਿਆਜ ਤੋਂ ਜਮ੍ਹਾਂ ਕਰਵਾ ਸਕਦੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ‘ਤੇ ਬਣੀ ਸਹਿਮਤੀ’ :CM ਮਾਨ

ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ, ਕਾਰਜ ਸਾਧਕ ਅਫ਼ਸਰ ਅਹਿਦਗੜ੍ਹ ਸ੍ਰੀ ਅਮਨਦੀਪ ਸਿੰਘ, ਇੰਜ. ਗੁਰਚਰਨ ਸਿੰਘ, ਸੁਪਰਡੈਂਟ ਐਸ.ਡੀ.ਐਮ. ਸ੍ਰੀ ਬਲਵੀਰ ਸਿੰਘ,ਇੰਜ. ਨਰਿੰਦਰ ਕੁਮਾਰ,ਅਮਰੀਕ ਸਿੰਘ, ਹਰਜਿੰਦਰ ਸਿੰਘ,ਪਰਵਿੰਦਰ ਸਿੰਘ,ਹਰਪ੍ਰੀਤ ਕੌਰ, ਸੁਖਪ੍ਰੀਤ ਸਿੰਘ, ਵਨੀਤ ਕੁਮਾਰ, ਮਨੋਜ ਕੁਮਾਰ ਤੋਂ ਇਲਾਵਾ ਹੋਰ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਮੌਜੂਦ ਸਨ । ਉਨ੍ਹਾਂ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਬਿਜਲੀ ਦੇ ਬਿਲਾਂ ਦੀ ਤੁਰੰਤ ਅਦਾਇਗੀ ਕਰਨ ਨੂੰ ਯਕੀਨੀ ਬਣਾਉਂਣ ।ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਦਫ਼ਤਰਾਂ ਦੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀ ਖਿੱਚੀ ਤਿਆਰੀ

ਇਸ ਮੌਕੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੇ ਅਧਿਕਾਰੀਆਂ ਨੇ ਵੱਖ ਵੱਖ ਸਰਕਾਰੀ ਦਫਤਰਾਂ ਦੇ ਬਿਜਲੀ ਦੇ ਬਕਾਇਆ ਬਿਲ ਦੇ ਭੁਗਤਾਨ ਸਬੰਧੀ ਅਤੇ ਪਾਵਰਕਾਮ ਮਹਿਕਮੇ ਵੱਲੋਂ ਬਿਲ ਭੁਗਤਾਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹਨਾਂ ਕੇਸਾਂ ਨੂੰ ਬਾਅਦ ਵਿੱਚ ਓ.ਟੀ.ਐਸ.ਸਕੀਮ ( One Time Settlement)  ਤਹਿਤ ਵਿਚਾਰਿਆ ਜਾਵੇਗਾ ।ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵਿਤਰਣ ਸੈਕਟਰ ਸਕੀਮ (ਆਰ.ਡੀ.ਡੀ.ਐਸ) (Revamped Distribution Sector Scheme ) ਦੀ ਸੁਰੂਆਤ ਕੀਤੀ ਗਈ ਹੈ ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵੱਡੇ ਘੱਲੂਘਾਰੇ ਤੇ CM ਭਗਵੰਤ ਮਾਨ ਸਣੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਇਸ ਸਕੀਮ ਤਹਿਤ ਸਾਲ 2024 ਤੱਕ ਸਮੁੱਚੇ ਜ਼ਿਲ੍ਹੇ ਵਿੱਚ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਬਿਜਲੀ ਦੇ ਬਿਲਾਂ ਦਾ ਬਕਾਇਆ ਭਰ ਕੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਅਤੇ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਉਪਰੰਤ ਵੀ ਇਤਲਾਹ ਦਿੱਤੀ ਜਾਵੇ ਤਾਂ ਜੋ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਨੂੰ ਅਵਗਤ ਕਰਵਾਇਆ ਜਾ ਸਕੇ ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

ਉਨ੍ਹਾਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਦਫ਼ਤਰਾਂ ਦੇ ਮੀਟਰ ਵੱਖਰੇ ਤੌਰ ਆਪਣੇ ਨਾਮ ਤੇ ਨਹੀਂ ਹਨ , ਉਹ ਜਲਦ ਤੋਂ ਜਲਦ ਆਪਣੇ ਨਾਮ ਤੇ ਵੱਖਰੇ ਲਗਵਾ ਕੇ ਲਿਖਤੀ ਤੌਰ ਤੇ ਸੂਚਿਤ ਕਰਨ ਨੂੰ ਯਕੀਨੀ ਬਣਾਉਂਣ । ਜੇਕਰ ਕੋਈ ਵਿਭਾਗ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ