Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

16 ਫਰਵਰੀ ਦੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਲੇਰਕੋਟਲਾ ਵਿੱਚ ਕੀਤਾ ਗਿਆ ਮਾਰਚ

February 09, 2024 06:23 PM
SehajTimes

ਮਾਲੇਰਕੋਟਲਾ : ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਸੰਬੰਧ ਵਿੱਚ ਸ਼ਹਿਰ ਮਾਲੇਰਕੋਟਲਾ ਅੰਦਰ ਮਾਰਚ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬੰਦ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਪ੍ਰਧਾਨ ਅਮਰਜੀਤ ਸਿੰਘ ਰੋਹਣੋ ਨੇ ਕਿਹਾ ਕੀ ਮੋਦੀ ਸਰਕਾਰ ਇੱਕ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੀਮਤੀ ਅਸਾਸੇ ਜਲ,ਜੰਗਲ,ਜਮੀਨ ਕੌਡੀਆਂ ਦੇ ਸੰਭਾਅ ਰਹੀ ਹੈ। ਦੇਸ਼ ਦੇ ਸਰਕਾਰੀ ਅਦਾਰੇ ਰੇਲਵੇ, ਬੰਦਰਗਾਹਾਂ,ਪਬਲਿਕ ਟਰਾਂਸਪੋਰਟ,ਹਸਪਤਾਲ ਅਤੇ ਸਿੱਖਿਆ ਸੈਕਟਰ ਆਦਿ ਕਾਰਪੋਰੇਟਾਂ ਨੂੰ ਵੇਚਿਆ ਜਾ ਰਿਹਾ ਹੈ। ਲੋਕਾਂ ਨੂੰ  ਮਿਲਦੀਆਂ ਨਿਗੁਣੀਆਂ ਸਹੂਲਤਾਂ ਤੇ ਕੱਟ ਲਾ ਕੇ ਕਾਰਪੋਰੇਟ ਘਰਾਣਿਆਂ ਨੂੰ ਮੋਟੇ ਗੱਫੇ ਦਿੱਤੇ ਜਾ ਰਹੇ ਹਨ। ਦੂਜੇ ਪਾਸੇ ਆਰ. ਐਸ. ਐਸ  ਦੇ ਹਿੰਦੂਤਵੀ ਏਜੰਡੇ ਤਹਿਤ ਘੱਟ ਗਿਣਤੀ ਕੌਮਾਂ,ਧਰਮਾਂ ਅਤੇ ਦਲਿਤਾਂ ਉੱਪਰ ਹਮਲੇ ਕੀਤੇ ਜਾ ਰਹੇ ਹਨ। ਬੇਸ਼ਕ  CAA/NRC ਨੂੰ ਸੰਘਰਸ਼ ਦੇ ਦਬਾਅ ਕਾਰਨ ਵਖਤੀ ਤੌਰ ਤੇ ਰੋਕ ਲਿਆ ਗਿਆ ਸੀ ਪਰ ਹੁਣ ਦੁਬਾਰਾ ਲਾਗੂ ਕਰਨ ਦੀਆਂ ਵਿਉਂਤਬੰਦੀਆਂ ਚੱਲ ਰਹੀਆਂ ਹਨ। ਉੱਤਰਾਖੰਡ ਵਿੱਚ ਯੂਨੀਫਾਰਮ ਸਿਵਿਲ ਕੋਡ ਬਣਾਕੇ ਹੌਲੀ ਹੌਲੀ ਦੇਸ਼ ਭਰ ਵਿੱਚ ਲਾਗੂ ਕਰਨ ਦਾ  ਮਨਸੂਬਾ ਭਾਜਪਾ ਸਰਕਾਰ ਘੜ ਰਹੀ। ਇਸ ਮੌਕੇ ਪੰਜਾਬ ਐਂਡ ਯੂਨੀਅਨ ਦੇ ਆਗੂ ਕਮਲਦੀਪ ਕੌਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਹਥਨ ਨੇ ਕਿਹਾ ਕਿ  ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਫਾਸਟਿਸਟ ਨੀਤੀਆਂ ਖਿਲਾਫ ਮਾਲੇਰਕੋਟਲਾ ਦੇ ਲੋਕ ਭਰਵਾਂ ਹੁੰਗਾਰਾ ਦੇਣਗੇ ਅਤੇ 16 ਫਰਵਰੀ ਨੂੰ ਵੱਡੀ ਪੱਧਰ ਤੇ ਬੰਦ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਰੁਪਿੰਦਰ ਸਿੰਘ ਚੌਂਦਾ,ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਜਗਤਾਰ ਸਿੰਘ ਤੋਲੇਵਾਲ,ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਰੁਖਸਾਨਾ,ਹਰਜਿੰਦਰ ਸਿੰਘ ਚੌਂਦਾ,ਜਸਪ੍ਰੀਤ ਸਿੰਘ ਦੁਗਰੀ,ਅਮਰਿੰਦਰ ਕੱਕੜ  ਅਤੇ ਲਾਭ ਸਿੰਘ ਨੱਥੋਹੇੜੀ ਆਦਿ ਕਿਸਾਨ ਆਗੂ ਸਾਮਲ ਹੋਏ।

 

    

           

 

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ