Wednesday, December 17, 2025

Chandigarh

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

February 09, 2024 06:40 PM
SehajTimes
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। 
 
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ