Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

CMMann ਅਤੇ Kejriwal 11 ਫਰਵਰੀ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ Guru Amardas Thermal Plant : ਹਰਭਜਨ ETO

February 09, 2024 07:43 PM
SehajTimes
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
 
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।
 
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।
 
ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ