Wednesday, September 17, 2025

Malwa

ਕੋਵਿਡ-19 ਤੋਂ ਬਚਾਅ ਲਈ ਪਟਿਆਲਾ ਜ਼ਿਲ੍ਹੇ 'ਚ ਸਥਾਪਤ ਕੀਤੀਆਂ ਆਰਜ਼ੀ ਮੰਡੀਆਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਹੋਈਆਂ ਸਹਾਈ

April 24, 2021 06:42 PM
SehajTimes

ਪਟਿਆਲਾ : ਕੋਵਿਡ-19 ਦੇ ਵਧਦੇ ਕੇਸਾਂ ਦੌਰਾਨ 10 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਗਾਊਂ ਪ੍ਰਬੰਧਾਂ ਕੀਤੇ ਗਏ ਸਨ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ ਪਹਿਲਾਂ ਬਣਾਈਆਂ ਜਾਂਦੀਆਂ 110 ਮੰਡੀਆਂ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਲਈ ਮੰਡੀਆਂ 'ਚ ਭੀੜ ਘੱਟ ਰੱਖਣ ਦੇ ਮਕਸਦ ਨਾਲ ਇਸ ਵਾਰ ਜ਼ਿਲ੍ਹੇ 'ਚ 314 ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਸਨ, ਜਿਨ੍ਹਾਂ ਵਿਚੋਂ 107 ਪੱਕੀਆਂ ਮੰਡੀਆਂ ਅਤੇ 291 ਆਰਜ਼ੀ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਹੋਈ ਹੈ। ਆਰਜੀ ਮੰਡੀਆਂ ਕਰਕੇ ਵੱਡੀਆਂ ਮੰਡੀਆਂ 'ਚ ਭੀੜ ਘੱਟ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਨੇੜਲੇ ਖ਼ਰੀਦ ਕੇਂਦਰ ਵਿਚ ਸੁੱਟਣ ਦੀ ਸਹੂਲਤ ਵੀ ਪ੍ਰਾਪਤ ਹੋਈ। 


ਜ਼ਿਲ੍ਹੇ 'ਚ ਬਣਾਏ ਗਏ ਆਰਜ਼ੀ ਖ਼ਰੀਦ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਮੰਡੀ ਅਫ਼ਸਰ ਅਜੈ ਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਰਜ਼ੀ ਮੰਡੀਆਂ ਸਥਾਪਤ ਕਰ ਦਿੱਤੀਆਂ ਗਈਆਂ ਸਨ, ਜਿਸ ਦਾ ਮੁੱਖ ਮਕਸਦ ਕੋਰੋਨਾ ਤੋਂ ਬਚਾਅ ਲਈ ਮੰਡੀਆਂ 'ਚ ਭੀੜ ਘੱਟ ਰੱਖਣਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚੱਲ ਰਹੀਆਂ 314 ਆਰਜ਼ੀ ਮੰਡੀਆਂ ਸਦਕਾ ਹੀ ਕਣਕ ਦੇ ਖ਼ਰੀਦ ਪ੍ਰਬੰਧਾਂ ਦੌਰਾਨ ਕੋਵਿਡ ਦੇ ਫੈਲਾਅ ਸਬੰਧੀ ਮੰਡੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਆਰਜ਼ੀ ਖ਼ਰੀਦ ਕੇਂਦਰਾਂ ਕਰਕੇ ਹੀ ਇਸ ਵਾਰ ਖ਼ਰਾਬ ਮੌਸਮ ਸਮੇਂ ਵੀ ਫ਼ਸਲ ਦਾ ਨੁਕਸਾਨ ਹੋਣ ਤੋਂ ਬਚਿਆ ਹੈ ਕਿਉਂਕਿ ਪੱਕੀਆਂ ਮੰਡੀਆਂ 'ਚ ਆਮਦ ਘੱਟ ਰਹੀ ਅਤੇ ਆਰਜ਼ੀ ਮੰਡੀਆਂ 'ਚੋਂ 240 ਦੇ ਕਰੀਬ ਮੰਡੀਆਂ ਸ਼ੈਲਰਾਂ 'ਚ ਬਣਾਈਆਂ ਗਈਆਂ ਹਨ ਜਿਥੇ ਖਰਾਬ ਮੌਸਮ ਦੌਰਾਨ ਸਾਂਭ ਸੰਭਾਲ ਦੇ ਚੰਗੇ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਆਰਜ਼ੀ ਖਰੀਦ ਕੇਂਦਰਾਂ 'ਚ ਆਈ ਕਣਕ ਦੀ ਖ਼ਰੀਦ ਉਥੇ ਹੀ ਕਰਕੇ ਉਥੋਂ ਹੀ ਉਸ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਸੰਭਾਵਤ ਆਮਦ ਦੀ 80 ਫ਼ੀਸਦੀ ਤੋਂ ਵਧੇਰੇ ਕਣਕ ਮੰਡੀਆਂ 'ਚ ਪੁੱਜ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਦੌਰਾਨ ਟੀਚਾ ਪੂਰਾ ਹੋਣ ਦੀ ਸੰਭਾਵਨਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੀਤਕਾਰ ਗਿੱਲ ਸੁਰਜੀਤ ਨਹੀਂ ਰਹੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ