Monday, May 20, 2024

Malwa

ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣਾ ਸਮੇਂ ਦੀ ਲੋੜ : ਵਾਈਸ ਚਾਂਸਲਰ

February 10, 2024 11:06 AM
SehajTimes
ਪਟਿਆਲਾ : ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਰਤਮਾਨ ਸਮੇਂ ਪੁਰਣੀ ਅਤੇ ਨਵੀਂ ਦਸਤਕਾਰੀ ਦੇ ਸੁਮੇਲ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ ਤਾਂ ਜੋ ਪੁਰਾਣੇ ਉਤਪਾਦਾਂ ਨੂੰ ਨਵੇਂ ਰੂਪ ਵਿੱਚ ਵਧੀਆ ਅਤੇ ਅਕ੍ਰਸ਼ਿਤ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਅੱਜ ਯੂਨੀਵਰਸਿਟੀ ਵਿੱਚ ਮਹਿਲਾ ਸਿਖਿਆਰਥੀਆਂ ਲਈ 15 ਦਿਨਾਂ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਕਿ ਨਵਾਂ ਉੱਦਮ ਸ਼ੁਰੂ ਕਰਨ ਵੇਲੇ ਉਤਰਾਅ-ਚੜ੍ਹਾਅ ਆਉਂਦੇ ਹਨ ਪਰ ਇਸ ਦੌਰਾਨ ਦਿੱਲ ਛੱਡਣ ਦੀ ਕੋਈ ਲੋੜ ਨਹੀਂ ਹੈ।
 
 
ਕੋਈ ਵੀ ਉੱਦਮੀ ਹੌਂਸਲੇ ਅਤੇ ਮਿਹਨਤ ਦੇ ਨਾਲ ਹੀ ਅੱਗੇ ਵਧ ਸਕਦਾ ਹੈ ਅਤੇ ਇਹ ਹੀ ਸਫ਼ਲਤਾ ਦਾ ਮੂਲ ਮੰਤਰ ਹੈ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਦਸਤਕਾਰੀ ਦੇ ਸਵਾਲ ’ਤੇ ਸਾਨੂੰ ਪੁਰਾਣੀਆਂ ਗੱਲਾਂ ’ਤੇ ਨਹੀਂ ਖੜ੍ਹੇ ਰਹਿਣਾ ਚਾਹੀਦਾ ਹੈ। ਇਹ ਅਧੁਨਿਕ ਯੁਗ ਹੈ ਜਿਸ ਕਰਕੇ ਪੁਰਾਣੀ ਦਸਤਕਾਰੀ ਨੂੰ ਨਵੇਂ ਰੂਪ ਵਿੱਚ ਪੇਸ਼ ਕਰਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਵਿਚਾਰਾਂ ਨੂੰ ਦਿਮਾਗ ਵਿੱਚ ਲਿਆਉਣ ਅਤੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਨਾਲ ਹੀ ਅੱਗੇ ਵਧਿਆ ਜਾ ਸਕਦਾ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਨਵੀਂ ਤਕਨੋਲੋਜੀ ਅਤੇ ਤਕਨੀਕਾਂ ਨੂੰ ਆਪਨਾਉਣਾ ਸਮੇਂ ਦੀ ਲੋੜ ਦੱਸਿਆ।
 
 
ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਨੌਜਵਾਨਾਂ ਦੇ ਸਵੈ ਰੋਜ਼ਗਾਰ ਵਾਸਤੇ ਨਵੇਂ ਤੋਂ ਨਵੇਂ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ। ਇਸ ਸਬੰਧ ਵਿੱਚ ਹੀ ਅਜੇ ਕੱਲ੍ਹ ਫੂਡ ਪ੍ਰੋਸੈਸਿੰਗ ਯੂਨਿਟ ਦੀ ਬਣਨ ਵਾਲੀ ਇਮਰਾਤ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਹੈ ਜਿਥੇ ਬੱਚਿਆਂ ਨੂੰ ਫੂਡ ਪ੍ਰੋਸੈਸਿੰਗ ਦੀ ਸਿਖਲਾਈ ਦਿੱਤੀ ਜਾਵੇਗੀ। ਵਾਈਸ ਚਾਂਸਲਰ ਨੇ ਸਿਖਿਆਰਥੀਆਂ ਨੂੰ ਨੌਕਰੀਆਂ ਪਿੱਛੇ ਭੱਜਣ ਦੀ ਥਾਂ ਸਵੈ ਰੋਜ਼ਗਾਰ ’ਤੇ ਆਪਣਾ ਧਿਆਨ ਕੇਂਦਰਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਉਦਮ ਸ਼ੁਰੂ ਕਰਨ ਦੀਆਂ ਇਸ ਸਮੇਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਨੇ ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਵੀ ਐਲਾਨ ਕੀਤਾ।
 
 
ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੇ ਇੰਚਾਰਜ ਡਾ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਇਹ ਦਸਤਕਾਰੀ ਵਰਕਸ਼ਾਪ 15 ਦਿਨ ਦੀ ਹੋਵੇਗੀ ਅਤੇ ਇਸ ਵਿੱਚ 30 ਬੱਚਿਆਂ ਨੂੰ ਸਿਖਲਾਈ ਦਿੱਤੇ ਜਾਵੇਗੀ। ਇਸ ਤੋਂ ਬਾਅਦ ਇਸ ਸਿਖਲਾਈ ਦੇ ਲਗਾਤਾਰ ਬੈਚ ਚੱਲਣਗੇ। ਉਨ੍ਹਾਂ ਕਿਹਾ ਇਸ ਵਿੱਚ ਰੂਰਲ ਇੰਟਰਪਨਿਓਰਸ਼ਿਪ ’ਤੇ ਧਿਆਨ ਕੇਂਦਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਦੀ ਕੀਮਤ ਯੂਨੀਵਰਸਿਟੀ ਨਿਰਧਾਰ ਕਰੇਗੀ ਅਤੇ ਇਨ੍ਹਾਂ ਦੀ ਵਿਕਰੀ ਵਿੱਚ ਮਦਦ ਕਰੇਗੀ। ਇਸ ਦੌਰਾਨ ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਨਵਜੋਤ ਕੌਰ ਨੇ ਔਰਤਾਂ ਦੇ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਹ ਉਦਮ ਔਰਤਾਂ ਨੂੰ ਅੱਗੇ ਲਿਜਾਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਲਈ ਪ੍ਰੇਰਿਤ ਕਰੇਗਾ। ਇਸ ਦੌਰਾਨ ਸੰਚਾਲਕ ਡਾ. ਨੈਨਾ ਸ਼ਰਮਾ ਨੇ ਇਸ ਪ੍ਰੋਗਰਾਮ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ