Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

February 10, 2024 11:14 AM
SehajTimes
ਡੇਰਾਬਸੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ ਅਤੇ  ਡੇਰਾਬੱਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ, ਜੰਡਲੀ ਅਤੇ ਕਕਰਾਲੀ ਵਿੱਚ ਲਾਏ ਗਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। 
 
 
ਇਹ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। 
 
 
ਸ਼੍ਰੀ ਰੰਧਾਵਾ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਫਾਇਦਾ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 
 
 
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕਦਾ ਹੈ  ਲੋਕਾਂ ਨੂੰ ਜਿਹੜੇ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਲੋਕਾਂ ਦੇ ਉਹ ਕੰਮ ਆਪਦੇ ਘਰ ਬੈਠੇ ਹੀ ਹੋ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
 
 
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ