Monday, May 20, 2024

Malwa

ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸੰਵਾਦ ਜ਼ਰੂਰੀ : ਪ੍ਰੋ. ਅਰਵਿੰਦ

February 10, 2024 11:28 AM
SehajTimes

ਪਟਿਆਲਾ :  ਕਿਸੇ ਵੀ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸੰਵਾਦ ਨੂੰ ਜ਼ਰੂਰੀ ਦੱਸਦੇ ਹੋਏ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਇੱਕ ਪਾਸੜ ਭਾਸ਼ਣਬਾਜ਼ੀ ਦੇ ਨਾਲ ਗਿਆਨ ਵਿੱਚ ਵਾਧਾ ਨਹੀਂ ਹੋ ਸਕਦਾ। ਗਿਆਨ ਕੇਵਲ ਦੁਵੱਲੇ ਸੰਵਾਦ ਨਾਲ ਹੀ ਉਚਾਈਆਂ ਛੂਹ ਸਕਦਾ ਹੈ ਜਿਸ ਦੇ ਵਾਸਤੇ ਤਰਕਮਈ ਖੁਲ੍ਹਾ ਵਿਚਾਰ ਵਿਟਾਂਦਾਰਾ ਲਾਜ਼ਮੀ ਹੈ। ਅੱਜ ਯੂਨੀਵਰਸਿਟੀ ਦੇ ਸਾਇੰਸ ਐਡੀਟੋਰੀਅਮ ਵਿਖੇ ਕਰਵਾਏ ਗਏ ‘ਯੁਵਾ ਸੰਵਾਦ ਇੰਡੀਆ 2047’ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਇੱਕ ਪਾਸੜ ਸੰਚਾਰ ਦੀ ਥਾਂ ਵਿਚਾਰਾਂ ਦਾ ਭੇੜ ਹੋਣਾ ਚਾਹੀਦਾ ਹੈ ਜਿਸ ਵਿੱਚੋਂ ਹੀ ਸਮਾਜ ਨੂੰ ਅੱਗੇ ਲਿਜਾਣ ਵਾਸਤੇ ਨਵੇਂ ਵਿਚਾਰ ਉਤਪਨ ਹੋ ਸਕਦੇ ਹਨ। ਵਾਈਸ ਚਾਂਸਲਰ ਨੇ ਕਿਹਾ ਕਿ ਇਹ ਸੰਵਾਦ ਤਰਕਸ਼ੀਲਤਾ ਦੇ ਆਧਰ ’ਤੇ ਅੱਗੇ ਵਧਣਾ ਚਾਹੀਦਾ ਹੈ ਤਾਂ ਜੋ ਅਸੀਂ ਇੱਕ ਚੰਗੇ ਸਮਾਜ ਦਾ ਨਿਰਮਾਣ ਕਰ ਸਕੀਏ।


ਸਮਾਜ ਨੂੰ ਸੰਵਾਰਨ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਣ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੋ. ਅਰਵਿੰਦ ਨੇ ਨੌਜਵਾਨਾਂ ਨੂੰ ਖੁਲ੍ਹਕੇ ਵਿਚਾਰ ਚਰਚਾ ਕਰਨ ਦੀ ਅਪੀਲ ਕੀਤੀ ਤਾਂ ਜੋ ਨਵੇਂ ਵਿਚਾਰ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਸਬੰਧ ਵਿੱਚ ਆਪਣੀਆਂ ਪ੍ਰਥਮਿਕਤਾਵਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ ਅਤੇ ਇਸ ਦੇ ਨਾਲ ਹੀ ਅਸੀਂ ਵਰਤਮਾਨ ਸਮੱਸਿਆਵਾਂ ਤੋਂ ਛੁਟਕਾਰਾ ਪਾ ਕੇ ਇੱਕ ਨਿੱਗਰ ਸਮਾਜ ਦੀ ਸਿਰਜਣਾ ਲਈ ਅੱਗੇ ਵਧ ਸਕਦੇ ਹਾਂ। ਇਸ ਮੌਕੇ ਉਨ੍ਹਾਂ ਦੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਹਾਜ਼ਰ ਸਨ।

ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ। ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਪੰਜ ਵਿਸਿ਼ਆਂ ਸਬੰਧੀ ਵਲੰਟੀਅਰਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਨ੍ਹਾਂ ਪੰਜ ਵਿਸਿ਼ਆਂ ਵਿੱਚ ‘ਗੋਲ ਆਫ਼ ਡਿਵੈਲਪਡ ਇੰਡੀਆ’, ‘ਰਿਮੂਵ ਐਨੀ ਟਰੇਸ ਆਫ਼ ਸਲੇਵਰੀ ਔਰ ਕੌਲੋਨੀਅਲ ਮਾਈਂਡ ਸੈੱਟ’, ‘ਟੇਕ ਪਰਾਈਡ ਇਨ ਅਵਰ ਹੈਰੀਟੇਜ ਐਂਡ ਲੈਗੇਸੀ’, ‘ਯੂਨਿਟੀ ਐਂਡ ਸੌਲੀਡੈਰਿਟੀ’, ‘ਸੈਂਸ ਆਫ਼ ਡਿਊਟੀ ਅਮੰਗ ਸਿਟੀਜ਼ਨ’ ਸ਼ਾਮਿਲ ਸਨ।  ਇਸ ਪ੍ਰੋਗਰਾਮ ਵਿੱਚ 200 ਵੰਲਟੀਅਰਾਂ ਨੇ ਸਿ਼ਰਕਤ ਕੀਤੀ। ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਿੰਘ ਸਰੋਆ , ਡਾ. ਅਭਿਨਵ ਭੰਡਾਰੀ ਆਦਿ ਹਾਜ਼ਰ ਰਹੇ।


ਯੁਵਾ ਸੰਵਾਦ ਪ੍ਰੋਗਰਾਮ ਵਿੱਚ ਜੱਜਮੈਂਟ ਦੀ ਭੂਮਿਕਾ ਡਾ. ਗੁਰਪ੍ਰੀਤ ਸਿੰਘ,ਮਕੈਨੀਕਲ ਵਿਭਾਗ,  ਡਾ. ਰਾਜਵਿੰਦਰ ਸਿੰਘ, ਪੰਜਾਬੀ ਵਿਭਾਗ ਅਤੇ ਡਾ. ਪੁਸ਼ਪਿੰਦਰ ਜੋਸ਼ੀ, ਸੰਸਕ੍ਰਿਤ ਵਿਭਾਗ ਨੇ ਨਿਭਾਈ। ਯੁਵਾ ਸੰਵਾਦ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਵਲੰਟੀਅਰਾਂ ਵੱਲੋਂ ਇਸ ਸੰਵਾਦ ਵਿੱਚ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੈਵ-ਵਿਭਿੰਨਤਾ ਬਾਰੇ ਚਾਨਣਾ ਪਾਇਆ ਗਿਆ। ਇਸਦੇ ਨਾਲ ਹੀ  ਇਸ ਡਿਬੇਟ ਵਿਚ ਵਲੰਟੀਅਰਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਨਾਗਰਿਕਾਂ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਿਰਫ਼ ਭਾਸ਼ਣਾਂ ਤੱਕ ਹੀ ਸੀਮਿਤ ਨਹੀਂ  ਹੋਣਾ ਚਾਹੀਦਾ ਬਲਕਿ ਇਸਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ ਅਤੇ ਉਦਯੋਗਿਕ ਵਿਕਾਸ ਕਾਰਨ ਹੋਈ ਵਾਤਾਵਰਣ ਦੀ ਹਾਨੀ ਬਾਰੇ ਵੀ ਜਾਗਰੂਕ ਕੀਤਾ ਗਿਆ। ਵਲੰਟੀਅਰਾਂ ਵੱਲੋਂ ਦੁਨਿਆ ਦੇ ਵੱਖ-ਵੱਖ ਦੇਸ਼ਾਂ ਵੱਲੋਂ ਵੱਧ ਰਹੀ ਪਰਮਾਣੂ ਹਥਿਆਰਾਂ ਦੀ ਵਰਤੋਂ ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਭਾਰਤੀ ਨੋਜਵਾਨਾਂ ਵੱਲੋਂ ਵਿਦੇਸ਼ਾਂ ਵੱਲ ਹੋ ਰਹੇ ਰੁਝਾਨ  ਪ੍ਰਤੀ ਵੀ ਚਿੰਤਾ ਪ੍ਰਗਟ ਕੀਤੀ ਗਈ ਅਤੇ ਸਰਕਾਰ ਨੂੰ ਸਵੈ ਰੋਜਗਾਰ ਨੂੰ ਭਾਰਤ ਵਿੱਚ ਵਿਕਸਤ ਕਰਨ ਲਈ ਅਪੀਲ ਕੀਤੀ ਗਈ।

Have something to say? Post your comment

 

More in Malwa

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ