Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ

February 10, 2024 11:49 AM
SehajTimes
ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਰੋਜ਼ਾਨਾਂ ਕਰੀਬ 2000 ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਕੀਤੀ।
 
 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ 56 ਸੇਵਾਵਾਂ ਹੀ ਲੋਕਾਂ ਨੇ ਪ੍ਰਾਪਤ ਕੀਤੀਆਂ ਸਨ ਤੇ ਦੂਜੇ ਦਿਨ 86 ਅਤੇ ਅੱਜ ਤੀਜੇ ਦਿਨ 941 ਸੇਵਾਵਾਂ ਲੋਕਾਂ ਨੇ ਮੌਕੇ 'ਤੇ ਹੀ ਪ੍ਰਾਪਤ ਕੀਤੀਆਂ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖ਼ੁਦ ਵੀ ਇਨ੍ਹਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ।
 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ। ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗ ਰਹੇ ਹਨ ਤੇ ਲਗਾਤਾਰ ਇੱਕ ਮਹੀਨਾਂ ਲੱਗਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ