Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

Malwa

ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ

September 10, 2020 08:41 PM
Surjeet Singh Talwandi

ਚੰਡੀਗੜ੍ਹ/ਜਲੰਧਰ :  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅਗੇ ਆਉਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।

ਸ੍ਰੀ ਸਿੰਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।


 ਉਨਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ।   

ਸ੍ਰੀ ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ,ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ। 

ਸਿਹਤ ਅਮਲੇ ਨੂੰ ਆਪਣਾ ਪਰਿਵਾਰ ਦਸਦਿਆਂ ਸ੍ਰੀ ਸਿੱਧੂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। 


ਸ੍ਰੀ ਸਿੱਧੂ ਨੇ ਕਿਹਾ ਕਿ ਬਿਨਾਂ ਵਰਦੀ ਦੇ ਇਨਾਂ ਸੈਨਿਕਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੂਸਰਿਆਂ ਲਈ ਆਪਣੀ ਡਿਊਟੀ ਨੂੰ ਪੂਰੀ ਸਮਰੱਥਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾ ਦਾਇਕ ਸਿੱਧ ਹੋਵੇਗੀ। ਉਨਾਂ ਕਿਹਾ ਕਿ ਸਮੁੱਚੀ ਮਾਨਵਤਾ ਇਨਾਂ ਬਹਾਦਰ ਕੋਰੋਨਾ ਯੋਧਿਆਂ ਅਗੇ ਨਤਮਸਤਕ ਹੈ ਜੋ ਮਨੁੱਖੀ ਹੋਂਦ ਨੂੰ ਬਚਾਉਣ ਲਈ ਦਿਨ ਰਾਤ ਅਣਥੱਕ ਯਤਨ ਕਰ ਰਹੇ ਹਨ। ਇਸ ਮੌਕੇ ਸ੍ਰੀ ਸਿੱਧੂ ਵਲੋਂ ਸਿਹਤ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਕੀਤੇ ਜਾ ਰਹੇ ਟੈਸਟਾਂ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿਘ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਐਸ.ਐਮ.ਓ.ਕਸ਼ਮੀਰੀ ਲਾਲ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Have something to say? Post your comment

 

More in Malwa

24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DC

DC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

ਘਰਾਂ ਵਿੱਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਵਿਰੁੱਧ ਕੀਤੀ ਜਾਵੇ ਕਾਰਵਾਈ

ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ

ਸੇਂਟ ਜੇਵਿਅਰਸ ਇੰਟਰਨੈਸ਼ਨਲ ਸਕੂਲ ਅਤਾਲਾਂ ਨੇ 10 ਸੋਨੇ ਅਤੇ 8 ਸਿਲਵਰ ਦੇ ਮੈਡਲ ਜਿੱਤੇ

ਜਥੇਦਾਰ ਕੁਲਦੀਪ ਸਿੰਘ ਢੈਂਠਲ ਨੂੰ ਸਦਮਾ ਪਿਤਾ ਦਾ ਦੇਹਾਂਤ