Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਤਮਾ ਦਾ ਅਸਲੀ ਘਰ ਪਰਮਾਤਮਾ ਹੈ :ਸੰਤ ਮਨਧੀਰ ਧੀਰ

February 12, 2024 11:29 AM
Daljinder Singh Pappi
ਸਮਾਣਾ : ਮਨੁੱਖੀ ਸਰੀਰ ਦੀ ਬਣਤਰ ਨੂੰ ਪੰਜ ਤੱਤ ਲੱਗੇ ਹਨ ਛੇਵੀਂ ਇਸ ਵਿੱਚ ਆਤਮਾ ਹੈ ਜੋ ਮਨੁੱਖੀ ਸਰੀਰ ਨੂੰ ਚਲਾਉਂਦੀ ਹੈ ਜਦੋਂ ਸਰੀਰ ਵਿੱਚੋਂ ਸਦਾ ਲਈ ਆਤਮਾ ਨਿਕਲ ਜਾਵੇ ਤਾਂ ਸਰੀਰ ਨੂੰ ਮੁਰਦਾ ਕਰਾਰ ਦੇ ਦਿੱਤਾ ਜਾਂਦਾ ਹੈ ਮਨੁੱਖੀ ਸਰੀਰ ਨੂੰ ਅਗਨ ਭੇਂਟ  ਕਰਕੇ ਮਿਰਤਕ ਸਰੀਰ ਦਾ ਸੰਸਕਾਰ ਕਰ ਦਿੱਤਾ ਜਾਂਦਾ ਹੈ  ਪੰਚੇ ਤੱਤ ਆਪਣੇ ਆਪਣੇ ਵਿਸ਼ਾਲ ਤੱਤਵ ਰੂਪ ਵਿੱਚ ਵਲੀਨ ਹੋ ਜਾਂਦੇ ਹਨ ਅਤੇ ਛੇਵੀਂ ਆਤਮਾ ਜੋ ਮਨੁੱਖੀ ਸਰੀਰ ਨੂੰ ਚਲਾਉਂਦੀ ਸੀ ਉਹ ਕਿੱਥੇ ਜਾਂਦੀ ਹੈ ? ਇਸ ਬਾਰੇ ਜਾਣਕਾਰੀ ਦਿੰਦਿਆ ਨਿਰੰਕਾਰੀ ਮਿਸ਼ਨ ਦੇ ਪ੍ਰਚਾਰਕ ਸੰਤ ਮਨਧੀਰ ਧੀਰ ਨੇ  ਕਾਕੂਵਾਲਾ ਪਿੰਡ ਵਿਖੇ  ਕਰਵਾਏ ਗਏ  ਸੰਤ ਸਮਾਗਮ ਵਿੱਚ ਆਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ  ਜਿਹੜੀ ਆਤਮਾ ਨੂੰ ਨਿਰੰਕਾਰ ਪ੍ਰੰਭੂ ਪਰਮਾਤਮਾ ਦਾ ਗਿਆਨ ਹੈ ਉਹ ਆਤਮਾ ਮਨੁੱਖੀ ਸਰੀਰ ਛੱਡਣ ਉਪਰੰਤ ਨਿਰੰਕਾਰ ਪ੍ਰੰਭੂ ਪਰਮਾਤਮਾ ਵਿੱਚ ਮਿਲ ਕੇ ਨਿਰੰਕਾਰ ਪ੍ਰੰਭੂ ਪਰਮਾਤਮਾ ਵਿਚ ਵਿਲੀਨ ਹੋ ਜਾਂਦੀ ਹੈ ਕਿਉਂਕਿ ਆਤਮਾ ਦਾ ਅਸਲੀ ਘਰ ਪਰਮਾਤਮਾ ਹੈ ।  ਜਿਹੜੀ ਆਤਮਾ ਨੇ ਮਨੁੱਖੀ ਸਰੀਰ ਵਿੱਚ ਪਰਮਾਤਮਾ ਦੀ ਜਾਣਕਾਰੀ ਪ੍ਰਾਪਤ ਨਹੀਂ ਕੀਤੀ ਹੁੰਦੀ ਉਹ ਆਤਮਾ  ਜਨਮ ਮਰਨ ਤੇ ਚੱਕਰ ਵਿੱਚ ਚਲੇ ਜਾਵੇਗੀ , ਜਿਸ ਆਤਮਾ ਨੇ ਮਨੁੱਖੀ ਸਰੀਰ ਵਿੱਚ ਚੰਗੇ ਕਰਮ ਕੀਤੇ ਹੋਣਗੇ ਉਸ ਨੂੰ ਸਵਰਗਾਂ ਦੀ ਪ੍ਰਾਪਤੀ ਹੋ ਜਾਵੇਗੀ ਪ੍ਰੰਤੂ ਸਵਰਗਾਂ ਦਾ ਸਮਾਂ ਖਤਮ ਹੋਣ ਉਪਰੰਤ ਉਸ ਆਤਮਾ ਨੂੰ ਫਿਰ ਜੰਮਣ ਮਰਨ ਦੇ ਚੱਕਰ ਵਿੱਚ ਪੈਣਾ ਪਵੇਗਾ। ਮਨਧੀਰ ਧੀਰ ਨੇ ਗੁਰਬਾਣੀ ਦੀਆਂ ਵੱਖ ਵੱਖ ਉਦਾਹਰਨਾ ਤੇ ਕੇ ਸੰਗਤ ਨੂੰ ਸਮਝਾਉਂਦਿਆਂ ਕਿਹਾ ਕਿ ਇਸ ਮਨੁੱਖੀ ਸਰੀਰ ਵਿੱਚ ਪਰਮਾਤਮਾ ਦੀ ਪ੍ਰਾਪਤੀ ਕਰਕੇ ਜਨਮ ਮਰਨ ਤੇ ਚੱਕਰ ਤੋਂ ਛੁਟਕਾਰਾ ਪ੍ਰਾਪਤ ਕੀਤਾ ਜਾ ਸਕਦਾ ਹੈ । ਇਸ ਵਕਤ ਸਮੇਂ ਦੇ  ਪੈਗੰਬਰ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਬ੍ਰਹਮ ਗਿਆਨ ਦੇ ਕੇ ਮਨੁੱਖਤਾ ਨੂੰ ਜਨਮ ਮਰਨ ਤੇ ਚੱਕਰ ਤੋਂ ਮੁਕਤ ਕਰਨ ਲਈ ਦੁਨੀਆ ਦੇ ਵੱਖ ਵੱਖ ਦੇਸ਼ਾਂ ਵਿੱਚ ਸੰਤ ਸਮਾਗਮ ਕਰਕੇ ਮਨੁੱਖਤਾ ਨੂੰ ਸੁਚੇਤ ਕਰ ਰਹੇ ਹਨ ਕਿ ਆਓ ਰੱਬ ਦੇ ਦਰਸ਼ਨ ਕਰਕੇ ਜਨਮ ਮਰਨ ਦੇ ਚੱਕਰ ਤੋਂ ਮੁਕਤੀ ਪ੍ਰਾਪਤ ਕਰ ਲਵੋ । ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਇਹੋ ਸੰਦੇਸ਼ ਅੱਜ ਇਸ ਸੰਤ ਸਮਾਗਮ ਵਿੱਚ ਦਿੱਤਾ ਗਿਆ ਹੈ  ਇਸ ਮੌਕੇ ਸੰਤ ਨਿਰੰਕਾਰੀ ਮੰਡਲ ਦੇ ਕੇਂਦਰੀ ਪ੍ਰਚਾਰਕ ਗੁਰਦੇਵ ਸਿੰਘ ਕਾਕੂਵਾਲਾ ਨੇ ਇਸ ਸੰਤ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸੰਗਤਾਂ ਨੂੰ ਜੀ ਆਇਆ ਆਖਿਆ । ਇਸ ਮੌਕੇ ਗੀਤਕਾਰਾਂ ਨੇ ਸਤਿਗੁਰੂ ਅਤੇ ਨਿਰੰਕਾਰ ਪ੍ਰੰਭੂ ਦੀ ਉਸਤਤ ਭਰੇ ਗੀਤ ਗਾਏ ਅਤੇ ਕਵੀਆਂ ਨੇ  ਗੁਰਮਤਿ ਨਾਲ ਭਰਪੂਰ ਆਪਣੀਆਂ ਕਵਿਤਾਵਾਂ ਪੜੀਆਂ ਜਿਨਾਂ ਨਾਲ ਗੁਰਸਿੱਖਾਂ ਦਾ ਵਿਸ਼ਵਾਸ ਸਤਿਗੁਰੂ ਅਤੇ ਨਿਰੰਕਾਰ ਪ੍ਰਭੂ ਪਰਮਾਤਮਾ ਤੇ ਹੋਰ ਪੱਕਾ ਹੋਇਆ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ