Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਇਆ ਨੰਦ ਮਾਡਲ ਹਾਈ ਸਕੂਲ ਸਮਾਣਾ ਦਾ ਸਲਾਨਾ ਸਮਾਗਮ ਸਾਨੋ ਸ਼ੌਕਤ ਨਾਲ ਸੰਪੰਨ

February 12, 2024 11:33 AM
Daljinder Singh Pappi
ਸਮਾਣਾ : ਦਯਾਨੰਦ ਮਾਡਲ ਹਾਈ ਸਕੂਲ ਸਮਾਨਾ ਦੇ ਪ੍ਰਧਾਨ ਯਸਪਾਲ ਸਿੰਗਲਾ ਅਤੇ ਪ੍ਰਿੰਸੀਪਲ ਰੇਖਾ ਸਿੰਗਲਾ ਦੀ ਅਗਵਾਈ ਹੇਠ ਮਾਤਾ ਨੈਨਾ ਆਰੀਆ ਧਰਮਸ਼ਾਲਾ ਵਿਖੇ ਮਹਰਿਸ਼ੀ ਦਯਾਨੰਦ ਜੀ ਦੀ 200ਵੀ ਜਯੰਤੀ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਡਾਕਟਰ ਮਦਨ ਮਿੱਤਲ ਤੇ ਸਾਬਕਾ ਪ੍ਰਧਾਨ ਜੀਵਨ ਗਰਗ ਨੇ ਸਮੂਲੀਅਤ ਕੀਤੀ। ਜਿਨਾਂ ਨੇ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਗਾਇਤਰੀ ਮੰਤਰ ਦੇ ਪਾਠ ਦੇ  ਜਾਪ ਉਪਰੰਤ ਸਕੂਲੀ ਬੱਚਿਆਂ ਨੇ ਵੱਖ ਵੱਖ ਸਕਿੱਟਾਂ, ਕੋਰੀਓਗਰਾਫੀ, ਗਿੱਧੇ ਅਤੇ ਭੰਗੜੇ ਰਾਹੀਂ ਸਮਾਗਮ ਵਿੱਚ ਬੈਠੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰਧਾਨ ਯਸ਼ਪਾਲ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਮਾਣਾ ਦਾ ਇਕ ਅਜਿਹਾ ਸਕੂਲ ਹੈ ਜਿੱਥੇ ਗਰੀਬ ਬੱਚਿਆਂ ਨੂੰ ਬਹੁਤ ਘੱਟ ਫੀਸਾਂ ਤੇ ਪੜ੍ਹਾਇਆ ਜਾਂਦਾ ਹੈ ਇਸ ਸਕੂਲ ਵਿੱਚ ਜਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ ਅਤੇ ਇਸ ਸਕੂਲ ਦਾ ਨਤੀਜਾ ਹਰ ਸਾਲ ਸਕੂਲੀ ਅਧਿਆਪਕਾਂ ਦੀ ਮਿਹਨਤ ਸਦਕਾ ਬਹੁਤ ਸ਼ਾਨਦਾਰ ਆਉਂਦਾ ਹੈ ਅਤੇ ਇਸ ਸਕੂਲ ਦੇ ਬੱਚੇ ਬੋਰਡ ਦੀਆਂ ਕਲਾਸਾਂ ਵਿੱਚ ਮੈਰਿਟ ਵਿੱਚ ਆਉਂਦੇ ਹਨ ਉਹਨਾਂ ਦੱਸਿਆ ਕਿ ਇਸ ਸਕੂਲ ਦੀ ਪ੍ਰਿੰਸੀਪਲ ਮੈਡਮ ਰੇਖਾ ਸਿਗਲਾ ਅਤੇ ਸਾਰੇ ਸਕੂਲ ਦਾ ਸਟਾਫ ਮਿਹਨਤੀ ਤੇ ਤਜਰਬੇਕਾਰ ਹੈ ਜਿਸ ਦੀ ਬਤੌਲਤ ਸਕੂਲ ਦਾ ਨਤੀਜਾ ਹਰ ਸਾਲ ਬਹੁਤ ਵਧੀਆ ਰਹਿੰਦਾ ਹੈ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ  ਸਕੂਲੀ ਬੱਚਿਆਂ ਵੱਲੋਂ ਬਹੁਤ ਵਧੀਆ ਪ੍ਰੋਗਰਾਮ ਪੇਸ਼ ਕੀਤਾ ਹੈ ਇਸ ਲਈ ਸਕੂਲ ਦੇ ਪ੍ਰਧਾਨ ਸ੍ਰੀ ਯਸਪਾਲ ਸਿੰਗਲਾ, ਪ੍ਰਿੰਸੀਪਲ ਰੇਖਾ ਸਿੰਗਲਾ ਅਤੇ ਸਕੂਲ ਦਾ ਸਾਰਾ ਸਟਾਫ ਵਧਾਈ ਦੇ ਪਾਤਰ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਇਸ ਪ੍ਰੋਗਰਾਮ ਵਿੱਚ ਇਕੱਤਰ ਹੋਏ ਸਾਰੇ ਲੋਕਾਂ ਨੂੰ ਕਿਹਾ ਕਿ ਸਾਨੂੰ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਨਸ਼ਿਆਂ ਵੱਲੋਂ ਬੱਚੇ ਰਹਿਣ ਅਤੇ ਪੜ੍ ਲਿਖ ਕੇ ਵਧੀਆ  ਨਾਗਰਿਕ ਬਣਨ ਅਤੇ ਚੰਗੇ ਅਹੁਦਿਆਂ ਤੇ ਲੱਗ ਕੇ ਸਮਾਜ ਦੀ ਸੇਵਾ ਕਰਨ । ਇਸ ਮੌਕੇ ਉਹਨਾਂ ਨੇ ਆਪਣੇ ਹੱਥੀ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ।  ਸਟੇਜ ਸੈਕਟਰੀ ਦੀ ਸੇਵਾ ਮੈਡਮ ਕੰਚਨ ਵੋਹਰਾ  ਨੇ ਬਾਖੂਬੀ ਨਾਲ ਨਿਭਾਈ ਇਸ ਮੌਕੇ ਸਕੂਲੀ ਬੱਚੇ, ਉਹਨਾਂ ਦੇ ਮਾਤਾ ਪਿਤਾ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
 
 
 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ