Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਮਿੰਦਰ ਸਿੰਘ ਝੋਟਾ ਤੇ ਗੋਵਿੰਦ ਸਿੰਘ ਸੰਧੂ ਨੇ ਦਿੱਤਾ ਨਸ਼ਿਆ ਵਿਰੁੱਧ ਜਾਗਰੂਕਤਾ ਦਾ ਹੋਕਾ 

February 12, 2024 12:02 PM
ਅਸ਼ਵਨੀ ਸੋਢੀ
ਮਲੇਰਕੋਟਲਾ :  ਪੰਜਾਬ ਵਿੱਚ ਜਾਗਰੂਕ ਲੋਕਾਂ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ  ਸਰਗਰਮ ਆਗੂ ਪਰਮਿੰਦਰ ਸਿੰਘ ਝੋਟਾ ਅਤੇ  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਅੱਜ  ਹਲਕੇ ਦੇ ਪਿੰਡ ਗੁਆਰਾ, ਮੁਹਾਲੀ ਕਲਾਂ, ਕਲਿਆਣ ਅਤੇ ਹਥਨ  ਸਮੇਤ ਵੱਖ- ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋ ਕੇ ਲਾਮਬੰਦ ਹੋਣ ਦਾ ਹੋਕਾ ਦਿੱਤਾ । ਵੱਖ ਵੱਖ ਪਿੰਡਾਂ ਵਿੱਚ  ਹੋਏ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਝੋਟਾ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਨਸ਼ਿਆਂ ਖਾਸ ਕਰਕੇ ਚਿੱਟੇ ਦਾ ਬੋਲਬਾਲਾ ਹੱਦੋ ਵਧ ਗਿਆ ਹੈ,  ਜਿਸ ਕਾਰਨ ਗੁੰਮਰਾਹ ਹੋਏ ਨੌਜਵਾਨ ਆਏ ਦਿਨ ਆਪਣੀ ਜਾਨ ਤੋਂ ਹੱਥ ਗਵਾ ਰਹੇ ਹਨ ਅਤੇ  ਬੁੱਢੇ ਮਾਪਿਆਂ ਨੂੰ ਆਪਣੇ  ਨੌਜਵਾਨ ਪੁੱਤਰਾਂ ਦੀਆਂ ਲਾਸ਼ਾਂ ਨੂੰ ਮੋਢਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ,  ਜੋ ਕਿ ਬੇਹਦ ਹੀ ਚਿੰਤਾ ਦਾ ਵਿਸ਼ਾ ਹੈ ।  ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਪੂਰੀ ਦ੍ਰਿੜਤਾ ਦੇ ਨਾਲ  ਨਸ਼ਿਆਂ  ਵਿਰੁੱਧ ਲੜਾਈ ਵਿੱਚ  ਸ਼ਮੂਲੀਅਤ ਕਰਨੀ ਚਾਹੀਦੀ ਹੈ।  ਬੇਸ਼ੱਕ ਸਰਕਾਰ ਜਾਂ ਪ੍ਰਸ਼ਾਸਨ ਸਾਥ ਦੇਵੇ ਜਾਂ ਨਾ ਦੇਵੇ ਪਰ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਪਿੰਡ ਜਾਂ ਇਲਾਕੇ ਵਿੱਚ ਨਸ਼ਾ ਕਿਸੇ ਵੀ ਸੂਰਤ ਵਿੱਚ ਨਹੀਂ ਵਿਕਣ ਦਿੱਤਾ ਜਾਵੇਗਾ ।  ਉਨਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਵਿੱਚ  ਨਸ਼ਿਆਂ ਨੂੰ ਠੱਲ ਪਾਉਣ ਲਈ ਬਣਾਈਆਂ ਨਸ਼ਾ ਵਿਰੋਧੀ ਕਮੇਟੀਆਂ ਦਾ ਪੂਰਾ ਸਾਥ ਦਿੱਤਾ ਜਾਵੇ ਤਾਂ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।  ਪਰਮਿੰਦਰ ਸਿੰਘ  ਝੋਟਾ ਨੇ  ਲੋਕ ਸਭਾ ਹਲਕਾ ਸੰਗਰੂਰ ਦੇ ਐਮ ਪੀ ਸ. ਸਿਮਰਨਜੀਤ ਸਿੰਘ ਮਾਨ  ਵੱਲੋਂ  ਨੌਜਵਾਨਾਂ ਨੂੰ ਜਿੰਮ ਅਤੇ ਖੇਡ ਕਿੱਟਾਂ ਵੰਡ ਕੇ  ਨਸ਼ਿਆਂ ਤੋਂ ਦੂਰ ਰੱਖਣ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਆਪਣੇ ਸੰਬੋਧਨ ਦੌਰਾਨ ਸ. ਸੰਧੂ ਨੇ ਕਿਹਾ ਕਿ  ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ  ਅਨੇਕਾਂ ਨੌਜਵਾਨ ਆਗੂਆਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ,  ਪੰਜਾਬ ਦੇ ਸੁਨਹਿਰੀ ਭਵਿੱਖ ਲਈ  ਇਹਨਾਂ ਨਸ਼ਾ ਵਿਰੋਧੀ ਮੁਹਿੰਮਾਂ  ਵਿੱਚ ਹਰ ਕਿਸੇ ਨੂੰ ਸਹਿਯੋਗ ਦੇਣਾ ਚਾਹੀਦਾ ਹੈ।  ਉਹਨਾਂ ਦੱਸਿਆ ਕਿ ਐਮ ਪੀ ਸ. ਸਿਮਰਨਜੀਤ ਸਿੰਘ ਮਾਨ  ਆਪਣੇ ਪਿਛਲੇ ਡੇਢ ਸਾਲ ਦੇ ਕਾਰਜ ਕਾਲ ਦੌਰਾਨ  ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹੁਣ ਤੱਕ ਅਨੇਕਾਂ ਹੀ ਇੰਡੋਰ ਅਤੇ ਓਪਨ ਜਿੰਮਾ ਵੰਡ ਚੁੱਕੇ ਹਨ।  ਇਸ ਤੋਂ ਇਲਾਵਾ  ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਸੈਂਕੜੇ ਖੇਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ,  ਜਿੰਨਾ  ਸਦਕਾ ਖੇਡ ਮੈਦਾਨਾਂ ਵਿੱਚ ਮੁੜ ਤੋਂ  ਚਹਿਲ ਪਹਿਲ ਵਧਣ ਲੱਗੀ ਹੈ।  ਉਨਾਂ ਕਿਹਾ ਕਿ ਪੰਜਾਬ  ਨੂੰ ਨਸ਼ਿਆਂ ਦੇ ਹੜ ਤੋਂ ਬਚਾਉਣ ਲਈ  ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਯਤਨ ਕਰਨ ਦੀ ਲੋੜ ਹੈ।  ਉਹਨਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ  ਕਿ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਮੁਹਿੰਮਾਂ ਚਲਾਉਣ ਵਾਲੇ ਨੌਜਵਾਨ ਆਗੂਆਂ ਨੂੰ ਪੂਰਾ ਸਾਥ  ਦਿੱਤਾ ਜਾਵੇ ਅਤੇ ਉਨਾਂ ਨੌਜਵਾਨ ਆਗੂਆਂ ਵਿਰੁੱਧ ਨਸ਼ਾ  ਤਸ਼ਕਰਾਂ ਦੀ ਸ਼ਿਕਾਇਤ ਉਪਰ ਕੋਈ ਵੀ ਝੂਠਾ ਪਰਚ ਦਰਜ ਕਰਕੇ ਨਸ਼ਾ ਵਿਰੋਧੀ ਲਹਿਰ ਨੂੰ ਠੰਡਾ ਨਾ ਪਾਇਆ ਜਾਵੇ।ਇਸ ਮੌਕੇ  ਜਿਲਾ ਮਲੇਰਕੋਟਲਾ ਦੇ ਪ੍ਰਧਾਨ ਹਰਦੇਵ ਸਿੰਘ ਪੱਪੂ,  ਮੀਤ ਪ੍ਰਧਾਨ  ਹਾਜੀ ਅਨਵਰ ਅਹਿਮਦ ਉਰਫ ਬਿੱਟੂ ਚੌਹਾਨ ,  ਸਰਪੰਚ ਗੁਰਸ਼ਿੰਦਰ ਸਿੰਘ , ਅਰਸ਼ਦ ਬਾਬਾ,  ਹਰਦੀਪ ਸਿੰਘ ਨਾਰੀਕੇ,  ਮਨਪ੍ਰੀਤ ਕੌਰ ਮੰਨਤ,  ਲਖਬੀਰ ਸਿੰਘ ਲੱਖਾ, ਸਰਪੰਚ ਸੂਰਤ ਸਿੰਘ,  ਸਰਪੰਚ ਗੁਰਮੁਖ ਸਿੰਘ,  ਸਰਪੰਚ ਮਲਕੀਤ ਸਿੰਘ,  ਨਿਸ਼ਾਨ ਸਿੰਘ ਸਾਬਕਾ ਸਰਪੰਚ,, ਹਰਦੀਪ ਸਿੰਘ ਮੈਂਬਰ,  ਗੁਰਬਖਸ਼ ਸਿੰਘ,  ਦਰਬਾਰਾ ਸਿੰਘ,  ਤਰਕਸ਼ਦੀਪ ਸਿੰਘ ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ,  ਪਵਨਦੀਪ ਸਿੰਘ  ਸਮੇਤ  ਵੱਡੀ ਗਿਣਤੀ ਵਿੱਚ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ