Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

February 12, 2024 12:21 PM
SehajTimes
ਚੰਡੀਗੜ੍ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ