Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ

February 12, 2024 12:43 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ।  ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ 'ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ