Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਥਾਣਾ ਮੁਖੀ ਸ਼ਹੀਦ ਊਧਮ ਸਿੰਘ ਦੇ ਘਰ ਹੋਏ ਨਤਮਸਤਕ

February 12, 2024 12:51 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਥਾਣਾ ਸ਼ਹਿਰੀ ਸੁਨਾਮ ਦੇ ਨਵੇਂ ਆਏ ਐਸ ਐਚ ਓ ਇੰਸਪੈਕਟਰ ਸੁਖਦੀਪ ਸਿੰਘ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਅਤੇ  ਦੇਸ਼ ਦੀ ਆਜ਼ਾਦੀ ਲਈ ਆਪਾ ਕੁਰਬਾਨ ਕਰਨ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ ਮੁਹੱਲਾ ਪੀਲਵਾਦ ਵਿੱਚ ਸਥਿਤ ਜੱਦੀ ਘਰ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਜੀ ਨੂੰ ਆਪਣੀ ਭਾਵ ਭਿੰਨੀ ਸ਼ਰਧਾਂਜਲੀ ਭੇਂਟ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਨੇ ਕਿਹਾ ਕਿ ਮੇਰਾ ਸੁਭਾਗ ਹੈ ਕਿ ਮੈਂਨੂੰ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਸਥਾਨ ਤੇ ਨਤਮਸਤਕ ਹੋਣ ਦਾ ਮਾਣ ਮਿਲਿਆ ਹੈ ਅਤੇ ਮਹਾਨ ਸ਼ਹੀਦ ਤੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਨਾ ਪ੍ਰਾਪਤ ਕੀਤੀ ਹੈ। ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਇੰਸਪੈਕਟਰ ਸੁਖਦੀਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜੰਗੀਰ ਸਿੰਘ ਰਤਨ ਪ੍ਰਧਾਨ, ਕੇਸਰ ਸਿੰਘ ਢੋਟ ਸਰਪ੍ਰਸਤ, ਡਾਕਟਰ ਬਲਜੀਤ ਸਿੰਘ ਚੇਅਰਮੈਨ, ਬਾਈ ਧਰਮ ਸਿੰਘ ਮੀਤ ਪ੍ਰਧਾਨ, ਹਰਮੇਲ ਸਿੰਘ ਖਜ਼ਾਨਚੀ, ਤਰਸੇਮ ਸਿੰਘ ਮੁੱਖ ਸਲਾਹਕਾਰ, ਤੋਂ ਇਲਾਵਾ ਦੇਵ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ, ਪਰਮਬੀਰ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਲਾਡੀ  ਸਿੰਘ ਅਤੇ ਭੋਲਾ ਸਿੰਘ ਸੰਗਰਾਮੀ ਹਾਜਰ ਸਨ।

Have something to say? Post your comment