Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿੱਚ ਬਾਰ੍ਹਵੀਂ ਜਮਾਤ ਦਾ ਵਿਦਾਇਗੀ ਸਮਾਰੋਹ ਦਾ ਆਯੋਜਨ

February 12, 2024 01:22 PM
Daljinder Singh Pappi
ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸੁਆਗਤ ਭਾਸ਼ਣ ਨਾਲ ਕੀਤਾ ਗਿਆ। ਸਕਾਲਰ ਫੀਲਡਜ਼ ਪਬਲਿਕ ਸਕੂਲ ਦਾ ਵਿਹੜਾ ਖਸ਼ੀਆਂ ਨਾਲ ਭਰਿਆ ਹੋਇਆ ਸੀ।
 
ਸਾਰੇ ਵਿਦਿਆਰਥੀ ਬੜੇ ਸੱਜ-ਧੱਜ ਕੇ ਭਾਰਤੀ ਪਹਿਰਾਵੇ ਵਿੱਚ ਆਏ ਹੋਏ ਸਨ। ਪ੍ਰੋਗਰਾਮ ਦੀ ਸ਼ੁਰੂਆਤ ਅਲੱਗ-ਅਲੱਗ ਸਾਜ਼ਾਂ ਦੀ ਵਰਤੋਂ ਕਰਕੇ ਵਧੀਆ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਇਸ ਤੋਂ ਇਲਾਵਾ ਗਿਆਰਵੀਂ ਜਮਾਤ ਵੱਲੋਂ ਸਕੂਲ ਵਿੱਚ ਗੁਜ਼ਾਰੇ ਪਲ, ਯਾਦਗਾਰ ਯਾਦਾਂ, ਕਲਾਸਰੂਮ ,ਆਨਲਾਈਨ ਕਲਾਸਾਂ ਉੱਪਰ ਅਧਾਰਿਤ ਬਹੁਤ ਸੁੰਦਰ ਨਾਟਕ ਪੇਸ਼ ਕੀਤਾ ਗਿਆ। ਪੱਛਮੀ ਡਾਂਸ ਅਤੇ ਭੰਗੜੇ ਨੇ ਸਾਰਿਆਂ ਦਾ ਮਨ ਮੋਹ ਲਿਆ ਇਸ ਤੋਂ ਇਲਾਵਾ ਤਿੰਨ ਚੱਕਰਾਂ ਵਿੱਚ ਬਾਰਵੀਂ ਦੇ ਵਿਦਿਆਰਥੀਆਂ ਦੀ ਮਾਡਲਿੰਗ ਕਰਵਾਈ ਗਈ,ਸਾਰੇ ਵਿਦਿਆਰਥੀ ਅਲੱਗ-ਅਲੱਗ ਪੁਸ਼ਾਕਾਂ ਵਿੱਚ ਬਹੁਤ ਸੁੰਦਰ ਅਤੇ ਦਿਲ ਖਿੱਚਵੇਂ ਲੱਗ ਰਹੇ ਸਨ ਅਤੇ ਉਹਨਾਂ ਨੂੰ ਜੱਜਾਂ ਵੱਲੋਂ ਪ੍ਰਸ਼ਨ ਵੀ ਪੁੱਛੇ ਗਏ।
 
 
ਇਸ ਤੋਂ ਬਾਅਦ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ  ਚੰਦਨਦੀਪ ਕੌਰ  ਵੱਲੋਂ ਆਪਣੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਚੰਗੀ ਤਰੱਕੀ ਕਰਨ, ਚੰਗੇ ਇਨਸਾਨ ਬਣਨ ਅਤੇ ਸਕੂਲ ਦਾ ਨਾਮ ਰੋਸ਼ਨ  ਕਰਨ ਦੀ ਪ੍ਰੇਰਨਾ ਦਿੱਤੀ ਗਈ ਅਤੇ ਉਹਨਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਇਸ ਤੋਂ ਬਾਅਦ ਮਾਡਲਿੰਗ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਮਿਸਟਰ ਸਕਾਲਰ ਅੰਗਦ ਮੇਹਰ ਅਤੇ ਮਿਸ ਸਕਾਲਰ ਏਕਮਪ੍ਰੀਤ ਕੌਰ , ਮਿਸਟਰ ਅਤੇ ਮਿਸ ਸਕਾਲਰ ਫਸਟ ਰਨਰ ਅੱਪ ਜਸਕੀਰਤ ਸਿੰਘ ਅਤੇ ਨੇਹਾ ,ਮਿਸਟਰ ਅਤੇ ਮਿਸ ਸਕਾਲਰ ਸੈਕਿੰਡ ਰਨਰ ਅੱਪ ਕਰਮਨ  ਸਿੰਘ  ਅਤੇ ਮਨਜੋਤ ਕੌਰ ,ਮਿਸਟਰ ਅਤੇ  ਮਿਸ ਰਾਇਲ ਕਰਨਵੀਰ ਸਿੰਘ ਅਤੇ ਦੀਯਾ ਨੂੰ ਚੁਣਿਆ ਗਿਆ ।
 
 
ਇਸ ਤੋਂ ਇਲਾਵਾ ਕਈ ਹੋਰ ਖਿਤਾਬ  ਜਿਵੇਂ ਬੈਸਟ ਅਟਾਇਰ, ਬੈਸਟ ਸਟਾਈਲਿਸ਼, ਫਿਟਨੈਸ ਫ੍ਰੀਕ ਅਤੇ ਫੋਟੋਜੈਨਿਕ ਵਰਗੇ ਟਾਈਟਲਾਂ ਨਾਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
 
 
ਸਕੂਲ ਪਿ੍ੰਸੀਪਲ ਅਤੇ ਪ੍ਬੰਧਕਾਂ ਵੱਲੋਂ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਅਤੇ ਵਿਦਿਆਰਥੀਆਂ ਵੱਲੋਂ ਕੇਕ ਕੱਟਿਆ ਗਿਆ ਅਤੇ ਪ੍ਰੀਤੀ ਭੋਜਨ ਨਾਲ ਖ਼ੁਸ਼ੀ ਪੂਰਵਕ ਇਸ ਵਿਦਾਇਗੀ ਸਮਾਰੋਹ ਦਾ ਸਕੂਲ ਦੇ ਵਿਹੜੇ ਵਿੱਚ ਆਯੋਜਨ ਹੋਇਆ ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ