Monday, June 16, 2025

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾਣਗੀਆਂ ਹੱਲ : ਦੀਪਾਂਕਰ ਗਰਗ

February 12, 2024 01:39 PM
SehajTimes
ਮੋਹਾਲੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ  ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ  ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ  ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ। ਮੋਹਾਲੀ ਸਬ ਡਵੀਜ਼ਨ ਵਿਖੇ  ਪਿੰਡ ਅਲੀਪੁਰ, ਚਾਚੂ ਮਾਜਰਾ, ਰੁੜਕਾ ਅਤੇ ਨਡਿਆਲੀ ਵਿੱਚ ਲਾਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੋਹਾਲੀ, ਸ਼੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ  ਇਨ੍ਹਾਂ ਕੈਂਪਾਂ ਦੌਰਾਨ  ਸਰਕਾਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਕੇ ਲੋਕਾਂ ਦੇ ਲੰਬਿਤ ਪਏ ਕੰਮਾਂ ਨੂੰ ਪੂਰਾ ਕੀਤਾ ਗਿਆ।  ਸ਼੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੀਆਂ ਹਨ। ਲੋਕਾਂ ਦੇ ਕੰਮ ਮੌਕੇ ਤੇ ਹੀ ਬਿਨਾਂ ਕਿਸੇ ਦੇਰੀ ਦੇ ਤਸੱਲੀਬਖਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਕੀਤਾ ਗਿਆ ਇਹ ਉਪਰਾਲਾ ਆਮ ਲੋਕਾਂ ਲਈ ਇਕ ਬਹੁਤ ਹੀ ਵੱਡੀ ਸੁਵਿਧਾ ਹੈ, ਜਿਸ ਨਾਲ ਹੁਣ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ  ਨਿਪਟਾਰਾ ਉਨਾਂ ਦੇ ਪਿੰਡ/ਘਰ ਵਿੱਚ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ