Monday, January 12, 2026
BREAKING NEWS

Malwa

ਪੰਜਾਬੀ ਯੂਨੀਵਰਸਿਟੀ ਵਿੱਚ ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਦਿੱਤਾ ਭਾਸ਼ਣ

February 12, 2024 01:49 PM
SehajTimes
ਪਟਿਆਲਾ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੂੰ ਸਲੋਵੈਨੀਆ ਤੋਂ ਪੁੱਜੇ ਪ੍ਰੋ. ਜੇਨੈਜ਼ ਪਲਵੈਕ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਯੂਨੀਵਰਸਿਟੀ ਆਫ਼ ਲਜੂਬਲਜਨਾ ਤੋਂ ਨੈਸ਼ਨਲ ਇੰਸਟੀਊਟ ਆਫ਼ ਕੈਮਿਸਟਰੀ ਦੇ ਮੁਖੀ ਪ੍ਰੋ. ਪਲਵੈਕ ਨੇ ਰਸਾਇਣ ਵਿਗਿਆਨ ਦੇ ਵਿਸ਼ੇ ਨਾਲ਼ ਸੰਬੰਧਤ ਭਾਸ਼ਣ ਦਿੱਤਾ। ਪ੍ਰੋ. ਜੇਨੈਜ਼ ਪਲਵੈਕ ਨੇ ਆਪਣੇ ਭਾਸ਼ਣ ਵਿੱਚ ਡੀ.ਐੱਨ.ਏ. ਦੀਆਂ ਬਣਤਰਾਂ ਦੇ ਹਵਾਲੇ ਨਾਲ਼ ਵੱਖ-ਵੱਖ ਪੱਖਾਂ ਤੋਂ ਗੱਲ ਕੀਤੀ।
 
 
ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ਼ ਇਸ ਵਿਸ਼ੇ ਉੱਤੇ ਸਿੱਧਾ ਸੰਵਾਦ ਰਚਾਇਆ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਕੌਮਾਂਤਰੀ ਪੱਧਰ ਦੇ ਵਿਗਿਆਨੀਆਂ ਅਤੇ ਅਕਾਦਮੀਸ਼ਨਾਂ ਦਾ ਇਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਵਿੱਚ ਆਉਣਾ ਜਿੱਥੇ ਇੱਕ ਪਾਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੁੰਦਾ ਹੈ ਉੱਥੇ ਹੀ ਦੂਜੇ ਪਾਸੇ ਅਜਿਹੀਆਂ ਸ਼ਖ਼ਸੀਅਤਾਂ ਰਾਹੀਂ ਪੰਜਾਬੀ ਯੂਨੀਵਰਸਿਟੀ ਦੀ ਅਕਾਦਮਿਕ ਖੁਸ਼ਬੋਅ ਵੀ ਗਲੋਬਲ ਪੱਧਰ ਤੱਕ ਪਹੁੰਚਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਕੌਮਾਂਤਰੀ ਪੱਧਰ ਦੀਆਂ ਅਜਿਹੀਆਂ ਸ਼ਖ਼ਸੀਅਤਾਂ ਪੰਜਾਬੀ ਯੂਨੀਵਰਸਿਟੀ ਵਿਖੇ ਆਪਣਾ ਸੰਵਾਦ ਰਚਾਉਣ ਹਿਤ ਪਹੁੰਚਦੀਆਂ ਰਹਿਣਗੀਆਂ। ਉਨ੍ਹਾਂ ਇਸ ਗਤੀਵਿਧੀ ਲਈ ਰਸਾਇਣ ਵਿਗਿਆਨ ਵਿਭਾਗ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਦੌਰਾਨ ਇੰਡੀਅਨ ਇੰਸਟੀਚਿਊਟ ਆਫ਼  ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਤੋਂ ਪ੍ਰੋਫ਼ੈਸਰ ਕਵਿਤਾ ਦੋਰਾਇ ਵੀ ਹਾਜ਼ਰ ਰਹੇ। ਵਿਭਾਗ ਮੁਖੀ ਪ੍ਰੋ. ਮੁਹੰਮਦ ਯੂਸਫ਼ ਵੱਲੋਂ ਰਸਮੀ ਸਵਾਗਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋ. ਅਸ਼ੋਕ ਮਲਿਕ, ਪ੍ਰੋ. ਬਲਜੀਤ ਸਿੰਘ ਅਤੇ ਡਾ. ਪੂਨਮ ਪਤਿਆਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
 
 

Have something to say? Post your comment

 

More in Malwa

ਸੁਨਾਮ ਵਿੱਚ 'ਆਪ' ਨੂੰ ਵੱਡਾ ਸਿਆਸੀ ਝਟਕਾ

ਕਿਸਾਨ 16 ਨੂੰ ਦੇਣਗੇ ਡੀਸੀ ਦਫ਼ਤਰ ਮੂਹਰੇ ਧਰਨਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ

ਸਰਕਾਰਾਂ ਵਪਾਰੀਆਂ ਦੇ ਹਿੱਤ ਵਿੱਚ ਲੈਣ ਫੈਸਲੇ : ਪਵਨ ਗੁੱਜਰਾਂ

ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ 

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ