Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਣਕ ਦੀ ਖਰੀਦ ਲਈ 900 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ

April 24, 2021 07:26 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ 110 ਮੰਡੀਆਂ ਅਤੇ ਕੋਵਿਡ ਦੀ ਲਾਗ ਤੋਂ ਬਚਾਅ ਲਈ ਬਣਾਏ ਗਏ 314 ਆਰਜੀ ਖਰੀਦ ਕੇਂਦਰਾਂ (ਕੁਲ ਮੰਡੀਆਂ 424) 'ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਆਪਣੀ ਕਣਕ ਦੀ ਫਸਲ ਦੀ ਸੁਚੱਜੀ ਖਰੀਦ, ਪੇਮੈਂਟ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 900 ਤੋਂ ਵਧੇਰੇ ਅਮਲਾ ਦਿਨ-ਰਾਤ ਸੇਵਾ ਨਿਭਾਉਣ ਲਈ ਤਾਇਨਾਤ ਹੈ। ਆੜਤੀਆਂ ਅਤੇ ਮਜ਼ਦੂਰਾਂ ਦੀ ਗਿਣਤੀ ਇਸ ਤੋਂ ਵੱਖਰੀ ਹੈ।
ਇਨ੍ਹਾਂ ਸਾਰੇ ਖਰੀਦ ਕੇਂਦਰਾਂ 'ਚ ਰੱਬੀ ਸੀਜਨ 2021-22 ਕਣਕ ਦੀ ਖਰੀਦ ਵਿੱਚ ਪੰਜਾਬ ਰਾਜ ਖਰੀਦ ਏਜੰਸੀਆਂ ਦਾ ਕੁਲ 800 ਤੋਂ ਵੱਧ ਅਮਲਾ ਦਫ਼ਤਰੀ ਅਤੇ ਫੀਲਡ ਅਮਲਾ ਦਿਨ-ਰਾਤ ਸੇਵਾ ਨਿਭਾ ਰਿਹਾ ਹੈ। ਇਸ 'ਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਵੇਅਰਹਾਊਸ ਅਤੇ ਪਨਸਪ ਸਮੇਤ ਐਫ਼.ਸੀ.ਆਈ. ਦੇ ਮੰਡੀਆਂ 'ਚ ਕਣਕ ਦੀ ਖਰੀਦ ਲਈ ਤਾਇਨਾਤ 175 ਖਰੀਦ ਅਮਲਾ/ਇੰਸਪੈਕਟਰ ਵੀ ਸ਼ਾਮਲ ਹਨ। ਜਦੋਂਕਿ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪਟਿਆਲਾ, ਜੋਕਿ ਸਮੁੱਚੇ ਪ੍ਰਬੰਧਾਂ ਲਈ ਨੋਡਲ ਵਿਭਾਗ ਵਜੋਂ ਸੇਵਾ ਨਿਭਾ ਰਿਹਾ ਹੈ ਦੇ ਜ਼ਿਲ੍ਹਾ ਅਧਿਕਾਰੀ ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ ਤੋਂ ਲੈਕੇ ਹੇਠਲੇ ਪੱਧਰ ਦਾ ਸਮੁੱਚਾ ਅਮਲਾ ਇਸ ਸੀਜਨ ਦੇ ਖਰੀਦ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੱਗਾ ਹੋਇਆ ਹੈ। 


ਇਸ ਤੋਂ ਇਲਾਵਾ ਮੰਡੀ ਬੋਰਡ ਦੇ ਪਟਿਆਲਾ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਤੋਂ ਇਲਾਵਾ ਹੋਰ ਅਮਲੇ ਦੇ 102 ਕੁਲ ਮੈਂਬਰ ਤਾਇਨਾਤ ਹਨ। ਇਨ੍ਹਾਂ 'ਚ 43 ਮੰਡੀ ਸੁਪਵਾਈਜ਼ਰ ਅਤੇ 59 ਬੋਲੀ ਕਲਰਕ/ਆਕਸ਼ਨ ਰਿਕਾਰਡਰ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਮੰਡੀਆਂ 'ਚ ਕੋਵਿਡ ਸੈਂਪਲ ਲੈਣ ਅਤੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੇ ਲਗਾਏ ਗਏ ਕੈਂਪਾਂ 'ਚ ਸਿਹਤ ਵਿਭਾਗ ਦਾ ਅਮਲਾ ਵੱਖਰੇ ਤੌਰ 'ਤੇ ਸੇਵਾ ਨਿਭਾ ਰਿਹਾ ਹੈ। ਜਦਕਿ ਸਾਰੇ ਖਰੀਦ ਕੇਂਦਰਾਂ 'ਚ ਪੁਲਿਸ ਵੱਲੋਂ ਵੀ ਆਪਣੇ ਤੌਰ 'ਤੇ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਸਾਰੀਆਂ ਸਬ-ਡਵੀਜਨਾਂ 'ਚ ਸਬੰਧਤ ਸਬ ਡਵੀਜਨਲ ਮੈਜਿਸਟ੍ਰੇਟ ਆਪਣੀ ਨਿਗਰਾਨੀ ਰੱਖ ਰਹੇ ਹਨ ਅਤੇ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਰੋਜ਼ਾਨਾ ਸ਼ਾਮ ਨੂੰ ਦਿਨ ਦੀ ਖਰੀਦ ਅਤੇ ਕਣਕ ਦੀ ਮੰਡੀਆਂ 'ਚ ਆਮਦ ਸਮੇਤ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਇਸ ਸੀਜਨ ਦੇ ਸਾਰੇ ਖਰੀਦ ਪ੍ਰਬੰਧ ਸੁਚੱਜੇ ਢੰਗ ਨਾਲ ਅਗੇਤੇ ਹੀ ਕੀਤੇ ਗਏ ਸਨ ਤਾਂ ਕਿ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ 'ਚ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਤਾਇਨਾਤ ਅਨੁਸ਼ਾਸਨਬੱਧ ਅਮਲਾ ਹਰ ਵੇਲੇ ਕਿਸਾਨਾਂ ਦੀ ਸੇਵਾ 'ਚ ਤਤਪਰ ਹੈ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 Update : ਪਟਿਆਲਾ ਵਿਖੇ 438 ਨਵੇਂ ਮਾਮਲੇ ਸਾਹਮਣੇ ਆਏ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਲਲਿਤ ਬਹਿਲ ਦੇ ਅਕਾਲ ਚਲਾਣੇ ਉਪਰ ਅਫ਼ਸੋਸ ਪ੍ਰਗਟਾਇਆ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ-19 ਤੋਂ ਬਚਾਅ ਲਈ ਪਟਿਆਲਾ ਜ਼ਿਲ੍ਹੇ 'ਚ ਸਥਾਪਤ ਕੀਤੀਆਂ ਆਰਜ਼ੀ ਮੰਡੀਆਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਹੋਈਆਂ ਸਹਾਈ

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ