Monday, May 20, 2024

Malwa

ਸਦੀਵੀ ਸ਼ਾਂਤੀ ਲਈ ਕੌਂਸਲ ਦਫ਼ਤਰ ਵਿਖੇ ਅਖੰਡ ਪਾਠ ਦੇ ਭੋਗ ਪਾਏ

February 12, 2024 02:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮਨੁੱਖਤਾ ਦੇ ਭਲੇ ਅਤੇ ਸਦੀਵੀ ਸ਼ਾਂਤੀ ਲਈ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਸਮੂਹ ਸਟਾਫ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਸ਼ਾਮਿਲ ਹੋਏ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਗੁਰੂ ਸਾਹਿਬਾਨ ਦੀ ਬਾਣੀ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਗੁਰੂਆਂ ਦੇ ਸਿਧਾਂਤਾਂ ਅਤੇ ਫ਼ਲਸਫ਼ੇ ਤੇ ਅਮਲ ਕਰਨਾ ਚਾਹੀਦਾ ਹੈ ਤਾਂ ਜੋ ਸਮੁੱਚੀ ਮਾਨਵਤਾ ਅਰਾਮਮਈ ਜੀਵਨ ਬਤੀਤ ਕਰ ਸਕੇ। ਉਨ੍ਹਾਂ ਪ੍ਰਬੰਧਕਾਂ ਨੂੰ ਗੁਰੂ ਦਾ ਸ਼ੁਕਰਾਨਾ ਕਰਨ ਲਈ ਧੰਨਵਾਦ ਕੀਤਾ। ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ਼, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਡੀਐਸਪੀ ਭਰਪੂਰ ਸਿੰਘ, ਰੋਟਰੀ ਦੇ ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ, ਰੋਟਰੀ ਕਲੱਬ ਦੇ ਪ੍ਰਧਾਨ ਅਨਿਲ ਜੁਨੇਜਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਗੁਰਦੀਪ ਸਿੰਘ ਰੇਲਵੇ, ਮੁਨੀਸ਼ ਸੋਨੀ, ਮਨਪ੍ਰੀਤ ਬਾਂਸਲ, ਸਾਹਿਬ ਸਿੰਘ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਗੁਰਿੰਦਰ ਸਿੰਘ ਲਾਲੀ ਠੇਕੇਦਾਰ, ਗੁਰਿੰਦਰਜੀਤ ਸਿੰਘ ਧਾਲੀਵਾਲ, ਸੱਤਪਾਲ ਰਾਮ, ਗੁਰਤੇਗ ਸਿੰਘ ਨਿੱਕਾ, ਸਾਬਕਾ ਕੌਂਸਲਰ ਬਲਜੀਤ ਸਿੰਘ, ਚਮਕੌਰ ਸਿੰਘ ਹਾਂਡਾ, ਆਸ਼ੂ ਖਡਿਆਲੀਆ, ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ