Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਪ੍ਰਦਾਨ ਕੀਤੀ ਆਨਰੇਰੀ ਫ਼ੈਲੋਸਿ਼ਪ

February 12, 2024 02:56 PM
SehajTimes

ਪਟਿਆਲਾ : ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਆਨਰੇਰੀ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ। ਪ੍ਰੋ. ਮਲਿਕ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਕਾਰਜਸ਼ੀਲ ਹਨ। ਯੂਨੀਵਰਸਿਟੀ ਵਿੱਚ ਉਹ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਰਗੇ ਅਹੁਦਿਆਂ ਉੱਤੇ ਵੀ ਰਹਿ ਚੁੱਕੇ ਹਨ। ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਬਦਲੇ ਅਕੈਡਮੀ ਦੀ ਕਾਰਜਕਾਰੀ ਕੌਂਸਲ ਵੱਲੋਂ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ। ਅਕੈਡਮੀ ਵੱਲੋਂ ਪਿਛਲੇ ਦਿਨੀਂ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਕਰਵਾਈ ਗਈ 27ਵੀਂ ਪੰਜਾਬ ਸਾਇੰਸ ਕਾਂਗਰਸ ਦੇ ਉਦਘਾਟਨੀ ਸਮਾਰੋਹ ਵਿੱਚ ਉਨ੍ਹਾਂ ਨੂੰ ਰਸਮੀ ਰੂਪ ਵਿੱਚ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਉਨ੍ਹਾਂ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਤਰੱਕੀਆਂ ਨਾਲ਼ ਅਦਾਰੇ ਦੇ ਮਾਣ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨਾ ਹੋਰ ਵੀ ਵਧੇਰੇ ਮਹੱਤਵਪੂਰਣ ਹੈ। ਪੰਜਾਬ ਅਕੈਡਮੀ ਆਫ਼ ਸਾਇੰਸਜ਼ ਦੇ ਸਕੱਤਰ ਪ੍ਰੋ. ਤਿਰਲੋਕ ਸਿੰਘ ਨੇ ਦੱਸਿਆ ਕਿ ਵਿਗਿਆਨ ਵਿਸ਼ੇ ਦੀ ਖੋਜ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲ਼ੀਆਂ ਭਾਰਤੀ ਅਤੇ ਵਿਦੇਸ਼ੀ ਸ਼ਖ਼ਸੀਅਤਾਂ ਨੂੰ ਹਰ ਸਾਲ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਲੜੀ ਵਿੱਚ ਪ੍ਰੋ. ਅਸ਼ੋਕ ਮਲਿਕ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ।  

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ