Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

February 12, 2024 03:20 PM
SehajTimes
ਚੰਡੀਗੜ੍ਹ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਹਰਪਾਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਪੌਕਸੋ ਐਕਟ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ। ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਸਮਾਜ ਵਿੱਚ ਹੋ ਰਹੇ ਬਾਲ ਅਪਰਾਧਾਂ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿਚ ਕਾਨੂੰਨੀ ਏਜੰਸੀਆਂ ਦਾ ਸਹਿਯੋਗ ਕਰਨ। ਉਨ੍ਹਾਂ ਵਲੋਂ ਪੌਕਸੋ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਪ੍ਰਦਾਨ ਕਰਨ ਲਈ ਇਸ ਐਕਟ ਨੂੰ ਸਾਲ 2012 ਵਿਚ ਲਾਗੂ ਕੀਤਾ ਗਿਆ ਸੀ। ਇਸ ਐਕਟ ਅਧੀਨ ਪੀੜ੍ਹਤ ਬੱਚੇ ਦਾ ਬਿਆਨ ਉਸ ਵਿਅਕਤੀ ਦੀ ਮੌਜੂਦਗੀ ਵਿਚ ਦਰਜ ਕੀਤਾ ਜਾਣਾ ਚਾਹੀਦਾ ਹੈ ਜਿਸ ’ਤੇ ਉਸ ਨੂੰ ਭਰੋਸਾ ਹੋਵੇ ਅਤੇ ਬਿਆਨ ਉਸ ਦੇ ਨਿਵਾਸ ਸਥਾਨ ’ਤੇ ਇੱਕ ਮਹਿਲਾ ਅਧਿਕਾਰੀ ਦੁਆਰਾ ਦਰਜ ਕੀਤਾ ਜਾਵੇ। ਬਿਆਨ ਦਰਜ ਕਰਨ ਸਮਂੇ ਅਧਿਕਾਰੀ ਵਰਦੀ ਵਿਚ ਨਾ ਹੋਵੇ। ਕਿਸੇ ਵੀ ਬੱਚੇ ਨੂੰ ਰਾਤ ਸਮੇਂ ਹਿਰਾਸਤ ਵਿਚ ਨਹੀਂ ਲਿਆ ਜਾ ਸਕਦਾ। ਜਾਂਚ ਦੀ ਪ੍ਰਕਿਰਿਆ ਨੂੰ ਜਿੰਨਾ ਸੰਭਵ ਹੋ ਸਕੇ ਬੱਚੇ ਦੇ ਅਨੁਕੂਲ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੌਕਸੋ ਐਕਟ ਅਧੀਨ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕੀਤੀ ਗਈ ਹੈ। ਇਸ ਐਕਟ ਅਧੀਨ ਪੀੜਤ ਦੀ ਪਛਾਣ, ਜਿਸ ਵਿਚ ਉਸ ਦਾ ਨਾਮ, ਪਤਾ, ਫੋਟੋ, ਪਰਿਵਾਰਕ ਵੇਰਵੇ ਅਤੇ ਸਕੂਲ ਆਦਿ ਸ਼ਾਮਿਲ ਹਨ, ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ਼ ਮੁਕੱਦਮਾ ਚਲਾਇਆ ਜਾ ਸਕਦਾ ਹੈ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ