Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

February 12, 2024 03:29 PM
SehajTimes

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2024 ਦੇ ਅਹਿਮ ਹਿੱਸੇ ਵਜੋਂ ਪਟਿਆਲਾ ਦੀ ਨੌਜਵਾਨ ਪੀੜ੍ਹੀ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਵੱਲੋਂ ਆਪਣੇ ਪ੍ਰਾਜੈਕਟ ਆਈ ਹੈਰੀਟੇਜ ਤਹਿਤ 140ਵੀਂ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ ਗਿਆ। ਇਸ ਵਿਰਾਸਤੀ ਸੈਰ ਨੂੰ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸ਼ਾਹੀ ਸਮਾਧਾਂ ਤੋਂ ਝੰਡੀ ਦਿਖਾਕੇ ਰਵਾਨਾ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ ਅਰਵਿੰਦ ਕੁਮਾਰ, ਤਰਨਜੀਤ ਕੌਰ ਬੇਦੀ ਅਤੇ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੂਵਾਲੀਆ ਅਤੇ ਹੋਰ ਪਤਵੰਤੇ ਮੌਜੂਦ ਸਨ। ਏ.ਡੀ.ਸੀ ਡਾ. ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਪਟਿਆਲਾ ਹੈਰੀਟੇਜ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਹੈ।

ਡਾ. ਬੇਦੀ ਨੇ ਪਟਿਆਲਾ ਫਾਊਂਡੇਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਕਿਉਂਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਸ਼ਹਿਰ ਦੀ 262 ਸਾਲਾਂ ਤੋਂ ਵੀ ਪੁਰਾਣੀ ਪੁਰਾਣੀ ਵਿਰਾਸਤੀ ਹੋਂਦ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੇ ਅੱਜ ਉਨ੍ਹਾਂ ਸਥਾਨਾਂ ਨੂੰ ਦੇਖਿਆ ਅਤੇ ਇਸ ਦਾ ਇਤਿਹਾਸ ਜਾਣਿਆ ਹੈ, ਜਿਸ ਤੋਂ ਸਾਰੇ ਲੋਕ ਜਾਣੂ ਨਹੀਂ ਹੁੰਦੇ। ਇਸ ਵਿਰਾਸਤੀ ਸੈਰ ਮੌਕੇ ਹਾਜ਼ਰੀਨ ਨੇ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕੀਤੀ ਇਸ ਵਿਰਾਸਤੀ ਸੈਰ ਦੇ ਕਾਫ਼ਲੇ ਵਿਚ ਸਰਕਾਰੀ ਕਾਲਜ ਲੜਕੀਆਂ, ਐਮ.ਐਮ. ਮੋਦੀ ਕਾਲਜ ਅਤੇ ਯਾਦਵਿੰਦਰਾ ਪਬਲਿਕ ਸਕੂਲ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਸਮੇਤ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਵਿਰਾਸਤੀ ਸੈਰ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਕੇ ਹਵੇਲੀ ਮੁਹੱਲਾ ਛੱਤਾ ਨਾਨੂੰਮਲ, ਬਰਤਨ ਬਾਜ਼ਾਰ, ਮਿਸ਼ਰੀ ਬਾਜ਼ਾਰ, ਰੂਪ ਚੰਦ ਮੁਹੱਲਾ, ਸੱਪਾਂ ਵਾਲੀ ਗਲੀ, ਰਾਜੇਸ਼ਵਰੀ ਸ਼ਿਵ ਮੰਦਰ, ਕੋਤਵਾਲੀ, ਦਰਸ਼ਨੀ ਡਿਊਢੀ ਤੋਂ ਹੁੰਦੀ ਹੋਈ ਕਿਲਾ ਮੁਬਾਰਕ ਵਿਖੇ ਜਾ ਕੇ ਸਮਾਪਤ ਹੋਈ।ਇਸ ਦੌਰਾਨ ਰਵੀ ਆਹਲੂਵਾਲੀਆ ਨੇ ਇਸ ਸੈਰ 'ਚ ਸ਼ਾਮਲ ਹੋਏ

ਵਿਦਿਆਰਥੀਆਂ ਅਤੇ ਹੋਰ ਪਤਵੰਤਿਆਂ ਨੂੰ ਇਸ ਰਸਤੇ 'ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ ਗਿਆ। ਸਭ ਤੋਂ ਪਹਿਲਾਂ ਸ਼ਾਹੀ ਸਮਾਧਾਂ ਬਾਰੇ ਦੱਸਿਆ ਗਿਆ ਕਿ ਇਥੇ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਸਮੇਤ ਪਟਿਆਲਾ ਰਿਆਸਤ ਦੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਸਮਾਧੀਆਂ ਸਥਿਤ ਹਨ ਇਸ ਉਪਰੰਤ ਦਾਲ ਦਲੀਆਂ ਚੌਂਕ, ਛੱਤਾ ਨਾਨੂੰਮਲ ਜੋ ਪਟਿਆਲਾ ਰਿਆਸਤ ਦੇ ਵਜ਼ੀਰ ਦਾ ਨਿਵਾਸ ਸਥਾਨ ਰਿਹਾ ਹੈ, ਬਰਤਨ ਬਾਜ਼ਾਰ ਜੋ ਸ਼ਹਿਰ ਦੀ ਸਥਾਪਨਾ ਸਮੇਂ ਹੀ ਹੋਂਦ ਵਿੱਚ ਆਇਆ ਤੇ ਕਰੀਬ 262 ਸਾਲ ਪੁਰਾਣਾ ਹੈ, ਇਥੇ ਪਿੱਤਲ ਦੇ ਭਾਂਡਿਆਂ ਨੂੰ ਕਲੀ ਕਰਨ ਬਾਰੇ ਦੱਸਿਆ ਗਿਆ। ਇਸ ਤੋਂ ਬਿਨ੍ਹਾਂ ਰਾਜੇਸ਼ਵਰੀ ਸ਼ਿਵ ਮੰਦਰ ਜੋ ਕੇ ਇਤਿਹਾਸਕ ਮਹੱਤਤਾ ਰੱਖਦਾ ਹੈ, ਸੱਪਾਂ ਵਾਲੀ ਗਲੀ, ਦਰਸ਼ਨੀ ਗੇਟ ਜੋ ਪਟਿਆਲਾ ਸ਼ਹਿਰ ਵਿਚ ਦਾਖਲ ਹੋਣ ਲਈ ਰਸਤਾ ਸੀ ਬਾਰੇ ਵੀ ਦੱਸਿਆ ਗਿਆ। ਅਖੀਰ ਵਿਚ ਜਿਥੋਂ ਪਟਿਆਲਾ ਰਿਆਸਤ ਦਾ ਮੁੱਢ ਬੰਨ੍ਹਿਆ ਗਿਆ ਅਤੇ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਦਾ ਨਿਵਾਸ ਸਥਾਨ ਰਿਹਾ ਹੈ, ਵਿਖੇ ਪਹੁੰਚ ਕੇ ਇਹ ਵਿਰਾਸਤੀ ਸੈਰ ਸਮਾਪਤ ਹੋਈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਡਾ. ਅਭਿਨੰਦਨ ਬਸੀ, ਹਰਪ੍ਰੀਤ ਸੰਧੂ, ਐਸ.ਪੀ ਚਾਂਦ, ਪਵਨ ਗੋਇਲ, ਸਵੀਪ ਪਟਿਆਲਾ ਤੋਂ ਮੋਹਿਤ ਕੌਸ਼ਲ ਤੇ ਪਟਿਆਲਾ ਫਾਉਂਡੇਸ਼ਨ ਦੇ ਵਲੰਟੀਅਰ ਅਤੇ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਮੌਜੂਦ ਸਨ।

 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ