Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

February 12, 2024 03:53 PM
SehajTimes
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ  ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ  ਮੁੱਦਿਆਂ 'ਤੇ ਕੇਂਦਰਿਤ ਰਹੀ। ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ  ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ।  ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ  ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ  ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ