Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

February 12, 2024 04:17 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। 
 
ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ।
 
ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ