Sunday, November 02, 2025

Malwa

ਜੁਝਾਰ ਨਗਰ ਦੇ ਪਾਰਕ ’ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੁੱਲੇ

February 12, 2024 04:25 PM
SehajTimes

ਪਟਿਆਲਾ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਦਿਹਾਤੀ ਤੋਂ ਐਮ.ਐਲ.ਏ. ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਸ਼੍ਰੀ ਰਾਹੁਲ ਸੈਣੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਰਾਹੁਲ ਨੇ ਜੁਝਾਰ ਨਗਰ ਦੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅਤੇ ਵੈਲਫ਼ੇਅਰ ਸੁਸਾਇਟੀ ਵੱਲੋਂ ਪਾਰਕਾਂ ਦੀ ਲੜੀ ਨੂੰ ਅੱਗੇ ਜੋੜਦੇ ਹੋਏ ਨਵੇਂ ਬਣੇ ਪਾਰਕ ਵਿੱਚ ਲਾਈਆਂ ਕਸਰਤ ਕਰਨ ਦੀਆਂ ਮਸ਼ੀਨਾਂ ਅਤੇ ਬੱਚਿਆਂ ਲਈ ਲਾਏ ਝੂਟਿਆਂ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿੱਚ ਵੱਖੋ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਸ਼੍ਰੀ ਰਾਹੁਲ ਨੇ ਵੀ ਆਪਣੇ ਵਿਚਾਰ ਰੱਖਦਿਆਂ ਵੈਲਫ਼ੇਅਰ ਸੁਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਵੈਲਫ਼ੇਅਰ ਸੁਸਾਇਟੀ, ਜੁਝਾਰ ਨਗਰ ਦੇ ਪ੍ਰਧਾਨ ਸ. ਪ੍ਰਿਤਪਾਲ ਸਿੰਘ  ਭੰਡਾਰੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਸਮਾਰੋਹ ਵਿੱਚ ਸ਼੍ਰੀ ਬਲਵਿੰਦਰ ਸੈਣੀ, ਸ਼੍ਰੀ ਜਸਬੀਰ ਗਾਂਧੀ, ਸ਼੍ਰੀ ਕਮਲ ਸ਼ਰਮਾ, ਸ. ਰਜਿੰਦਰ ਸਿੰਘ ਮੋਹਲ, ਸ. ਅਮਰਜੀਤ ਸਿੰਘ ਭਾਟੀਆ ਨੇ ਵੀ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਹੋਰ ਮੈਂਬਰ ਸ਼੍ਰੀ ਧਰਮਵੀਰ ਸ਼ਰਮਾ, ਸ਼੍ਰੀ ਐਨ.ਕੇ. ਜੌਲੀ, ਸ. ਜਤਿੰਦਰਪਾਲ ਸਿੰਘ ਫ਼ੌਜੀ, ਸ. ਗੁਰਮੁਖ ਸਿੰਘ, ਸ਼੍ਰੀ ਦੱਤ ਸਾਹਿਬ, ਸ਼੍ਰੀ ਤਰਸੇਮ ਭਾਰਦਵਾਜ, ਸ਼੍ਰੀ ਕੁਲਭੂਸ਼ਣ ਕਪਿਲਾ, ਸ. ਨਿਰਮਲ ਸਿੰਘ, ਸ. ਹਰਨੂਰ ਸਿੰਘ ਭੰਡਾਰੀ, ਅਤੇ ਡਾ. ਅਮਨਦੀਪ ਸਿੰਘ ਭੰਡਾਰੀ ਵੀ ਹਾਜ਼ਰ ਹੋਏ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ