Friday, May 03, 2024

Chandigarh

ਪੰਜਾਬੀ ਵਿਸ਼ੇ ਨੂੰ ਨਾ ਪੜਾਉਣ ਵਾਲੇ ਜਲੰਧਰ ਦੇ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ 

February 12, 2024 04:56 PM
SehajTimes
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

Have something to say? Post your comment

 

More in Chandigarh

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ